September 23, 2026
ਚੰਡੀਗੜ੍ਹਪੰਜਾਬ

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

 

ਚੰਡੀਗੜ•, 14 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ| ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਘਰ-ਘਰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ| ਇਹ ਪ੍ਰਗਟਾਵਾ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਾਲੇਰਕੋਟਲਾ ਜ਼ਿਲ•ੇ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕਰਨ ਮੌਕੇ ਕੀਤਾ|

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ
ਮੰਤਰੀ ਨੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਵਰ•ੇ 2023-24 ਦੇ ਬਜਟ ਵਿੱਚ 253 ਕਰੋੜ ਰੁਪਏ ਰੱਖੇ ਗਏ ਹੈ| ਇਸ ਦੇ ਨਾਲ ਹੀ 40 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਖੇ 5 ਬਾਗਬਾਨੀ ਅਸਟੇਟ ਵਿਕਸਤ ਕੀਤੇ ਜਾ ਰਹੇ ਹਨ| ਬਾਗਬਾਨੀ ਨਾਲ ਸਬੰਧਤ ਕਾਰੋਬਾਰੀ ਪ੍ਰਾਜੈਕਟਾਂ ਲਈ ਤਿਆਰ ਕੀਤੀ ਗਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਤਹਿਤ 2500 ਕਰੋੜ ਰੁਪਏ ਦੇ ਪ੍ਰਾਜੈਕਟ ਪ੍ਰਾਪਤ ਹੋਏ ਹਨ| ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੀਜ ਉਤਪਾਦਨ ਨੂੰ ਵਧਾਉਣ, ਸਟੋਰੇਜ਼ ਕਰਨ ਵਾਲੇ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ, ਬੀਜ ਦੀ ਬਿਜਾਈ ਅਤੇ ਫ਼ਸਲ ਦੀ ਕਟਾਈ ਲਈ 2.5 ਏਕੜ ਜ਼ਮੀਨ ਲਈ 35000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ| ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਭਵ ਅੰਤਰ ਭੂਗਤਾਨ ਯੋਜਨਾ ਤਹਿਤ 5 ਸਬਜ਼ੀਆਂ ਆਲੂ, ਮਟਰ, ਮਿਰਚਾਂ, ਟਮਾਟਰ ਅਤੇ ਗੋਭੀ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ•ਾਂ ਦੀ ਉਪਜ ਦਾ ਉਚਿਤ ਮੁੱਲ ਮਿਲ ਸਕੇ|
ਇਸ ਮੌਕੇ ਵਿਧਾਇਕ ਅਮਰਗੜ• ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਲੇਰਕੋਟਲਾ ਡਾ: ਜਮੀਲ ਉਰ ਰਹਿਮਾਨ, ਵਿਧਾਇਕ ਨਾਭਾ ਗੁਰਦੇਵ ਸਿੰਘ ਮਾਨ ਅਤੇ ਡਾਇਰੈਕਟਰ ਬਾਗਬਾਨੀ ਸ਼ੈਲੰਿਦਰ ਕੌਰ ਵੀ ਹਾਜ਼ਰ ਸਨ ਅਤੇ ਉਨ•ਾਂ ਸਾਰਿਆਂ ਨੇ ਮੰਤਰੀ ਦਾ ਧੰਨਵਾਦ ਵੀ ਕੀਤਾ|

Related posts

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ

Current Updates

ਸੁਖਬੀਰ ਬਾਦਲ ਵੱਲੋਂ 50 ਹਜ਼ਾਰ ਪਰਿਵਾਰਾਂ ਲਈ ਕਣਕ ਦੇਣ ਦਾ ਐਲਾਨ

Current Updates

17 ਸਾਲ ਬਾਅਦ ਨਿਆਂ: HOUSEFED ਨੂੰ ਅਲਾਟੀਆਂ ਦੀ ਰਕਮ ਵਿਆਜ ਸਮੇਤ ਵਾਪਸ ਕਰਨ ਦੇ ਹੁਕਮ

Current Updates

Leave a Comment