September 23, 2026
ਚੰਡੀਗੜ੍ਹਪੰਜਾਬ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਐੱਸ.ਏ.ਐੱਸ. ਨਗਰ/ਚੰਡੀਗੜ੍, 14 ਮਾਰਚ : ਪੰਜਾਬ ਦੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ•ਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ| ਇਸ ਮੌਕੇ ਉਨ•ਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ| ਉਨ•ਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ|
ਪਿੰਡ ਮਛਲੀਕਲਾਂ ਅਤੇ ਨਿਹੋਲਕਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ| ਉਨ•ਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ/ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ|
ਕੈਬਨਿਟ ਮੰਤਰੀ ਨੇ ਪਿੰਡ ਮੱਛਲੀਕਲਾਂ ਦੇ ਲੋਕਾਂ ਨੂੰ ਪਿੰਡ ਦੇ ਛੱਪੜ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ| ਉਨ•ਾਂ ਦੱਸਿਆ ਕਿ ਲੋਕਾਂ ਦੀ ਲੋੜ ਅਨੁਸਾਰ ਬੱਸਾਂ ਦੇ ਰੂਟ ਦਿੱਤੇ ਜਾਣਗੇ| ਉਨ•ਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਮੇਂ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ|
ਕੈਬਨਿਟ ਮੰਤਰੀ ਨੇ ਲੇਬਰ ਕਾਰਡ ਨਾਲ ਸਬੰਧਤ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ| ਉਨ•ਾਂ ਦੱਸਿਆ ਕਿ ਲੇਬਰ ਕਾਰਡ ਦੀ ਮਦਦ ਨਾਲ ਲੋਕਾਂ ਨੂੰ ਇਲਾਜ ਲਈ ਆਰਥਿਕ ਮਦਦ, ਸ਼ਗਨ ਸਕੀਮ ਦੀਆਂ ਸਹੂਲਤਾਂ ਅਤੇ ਵਿਦਿਆਰਥੀਆਂ ਨੂੰ ਵਜ਼ੀਫੇ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ| ਉਨ•ਾਂ ਲੋਕਾਂ ਨੂੰ ਜਾਬ ਕਾਰਡ ਬਣਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਹ ਮਨਰੇਗਾ ਨਾਲ ਸਬੰਧਤ ਸਕੀਮਾਂ ਦਾ ਲਾਭ ਲੈ ਸਕਣ|
ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ| ਉਨ•ਾਂ ਕਿਹਾ ਕਿ ਗਾਰੰਟੀ ਤੋਂ ਵੱਧ ਕੰਮ ਕੀਤਾ ਜਾਵੇਗਾ| ਉਨ•ਾਂ ਅਪੀਲ ਕੀਤੀ ਕਿ ਸੂਬੇ ਦੀ ਤਰੱਕੀ ਲਈ ਹਰੇਕ ਜ਼ਿੰਮੇਵਾਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ|
ਇਨ•ਾਂ ਕੈਂਪਾਂ ਦੌਰਾਨ ਮੁਫ਼ਤ ਮੈਡੀਕਲ ਸਹੂਲਤਾਂ, ਰੁਜ਼ਗਾਰ ਲਈ ਰਜਿਸਟ੍ਰੇਸ਼ਨ ਦੀ ਸਹੂਲਤ, ਜੌਬ ਕਾਰਡ ਅਤੇ ਆਧਾਰ ਕਾਰਡ ਆਦਿ ਮੁਹੱਈਆ ਕਰਵਾਏ ਗਏ| ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ|

Related posts

RSS ਆਗੂ ਦੇ ਪੁੱਤਰ ਦਾ ਕਤਲ ਕੇਸ: ਮੁਲਜ਼ਮ ਨੂੰ ਪਨਾਹ ਦੇਣ ਦੇ ਦੋਸ਼ ਲੁਧਿਆਣਾ ਦੀ ਕੁੜੀ ਨੂੰ ਹਿਰਾਸਤ ‘ਚ ਲਿਆ

Current Updates

ਭਾਰਤ ਪਾਕਿ ਤਣਾਅ ਕਰਕੇ ਬੰਦ ਪਏ 32 ਹਵਾਈ ਅੱਡੇ ਮੁੜ ਖੁੱਲ੍ਹਣਗੇ, NOTAM ਜਾਰੀ

Current Updates

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

Current Updates

Leave a Comment