November 11, 2026
ਪੰਜਾਬ

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

ਪੰਜਾਬ ਸਰਕਾਰ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ
ਚੰਡੀਗੜ•, 14 ਮਾਰਚ:
ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ|
ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਹਿਣੀ ਨਾਲੋਂ ਕਰਨੀ ਕਿਤੇ ਜ਼ਿਆਦਾ ਮਹੱਤਵ ਰੱਖਦੀ ਹੈ ਅਤੇ ਬੋਰਡ ਨੇ ਆਪਣੇ ਕਾਰਜਾਂ ਸਦਕਾ ਇਸ ਨੂੰ ਸਾਬਤ ਕਰ ਦਿਖਾਇਆ ਹੈ| ਉਨ•ਾਂ ਦੱਸਿਆ ਕਿ ਘੱਗਰ ਪੁਲ ਡੇਰਾਬੱਸੀ ਵਿਖੇ ਅਣਅਧਿਕਾਰਤ ਡੰਪ ਪੁਆਇੰਟ ਤੋਂ ਠੋਸ ਰਹਿੰਦ-ਖੂੰਹਦ ਦੀਆਂ ਦੋ ਟਰਾਲੀਆਂ ਚੁੱਕਵਾਈਆਂ ਗਈਆਂ| ਇਹ ਕਾਰਜ ਨੂੰ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਨੇਪਰੇ ਚਾੜਿ•ਆ ਗਿਆ| ਨਗਰ ਨਿਗਮ ਡੇਰਾਬੱਸੀ ਦੇ ਸਟਾਫ਼ ਨੂੰ ਜੂਟ ਦੇ ਥੈਲੇ ਵੰਡ ਕੇ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਗਿਆ|
ਜ਼ਿਕਰਯੋਗ ਹੈ ਕਿ ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਹਰ ਸਾਲ 14 ਮਾਰਚ ਨੂੰ ਮਨਾਇਆ ਜਾਂਦਾ ਹੈ,ਜੋ ਦਰਿਆਵਾਂ ਨੂੰ ਬਚਾਉਣ, ਸਾਂਭ-ਸੰਭਾਲ ਕਰਨ ਅਤੇ ਉਨ•ਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਮਰਪਿਤ ਹੈ| ਇਹ ਦਿਵਸ ਨਦੀ ਪ੍ਰਬੰਧਨ, ਨਦੀ ਪ੍ਰਦੂਸ਼ਣ ਅਤੇ ਨਦੀ ਸੰਭਾਲ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਵਿਚਾਰ-ਚਰਚਾ ਕਰਨ ਅਤੇ ਰੱਖਿਆ ਲਈ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ|

Related posts

ਮੰਡ ਖੇਤਰ ਵਿੱਚ ਟੁੱਟਿਆ ਪਹਿਲਾ ਆਰਜ਼ੀ ਬੰਨ੍ਹ ਬੱਝਾ

Current Updates

ਮੁਲਾਜ਼ਮਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ ‘ਆਪ’ ਸਰਕਾਰ: ਢਿੱਲੋਂ

Current Updates

DSP ਸਤਬੀਰ ਸਿੰਘ ‘ਤੇ ਪੰਜਾਬ ਸਰਕਾਰ ਦਾ ਗਾਜ਼: ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ

Current Updates

Leave a Comment