September 26, 2026
ਪੰਜਾਬ

’ਆਪ’ ਵੱਲੋਂ ਕਰੋੜਾਂ ਦੇ ਚੰਡੀਗੜ• ਪਾਰਕਿੰਗ ਘੁਟਾਲੇ ’ਚ ਸੀਬੀਆਈ ਜਾਂਚ ਦੀ ਮੰਗ

’ਆਪ’ ਵੱਲੋਂ ਕਰੋੜਾਂ ਦੇ ਚੰਡੀਗੜ• ਪਾਰਕਿੰਗ ਘੁਟਾਲੇ ’ਚ ਸੀਬੀਆਈ ਜਾਂਚ ਦੀ ਮੰਗ

ਚੰਡੀਗੜ•, 14 ਮਾਰਚ

ਚੰਡੀਗੜ• ਨਗਰ ਨਿਗਮ (ਐਮਸੀ) ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੇਅਰ ਅਨੂਪ ਗੁਪਤਾ ’ਤੇ ਨਿਸ਼ਾਨਾ ਸਾਧਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਹੁ-ਕਰੋੜੀ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਭਾਜਪਾ ਦੇ ਕਈ ਸੀਨੀਅਰ ਆਗੂਆਂ ਅਤੇ ਉੱਚ ਐਮ ਸੀ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ|

ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਸਮੇਤ ‘ਆਪ’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ, ਚੰਡੀਗੜ• ਦੇ ਵਿਰੋਧੀ ਧਿਰ ਨੇਤਾ ਦਮਨਪ੍ਰੀਤ ਸਿੰਘ ਅਤੇ ‘ਆਪ’ ਕੌਂਸਲਰਾਂ ਨੇ ਚੰਡੀਗੜ• ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਅਤੇ ਭਾਜਪਾ ਆਗੂਆਂ ’ਤੇ ਭਾਜਪਾ ਸ਼ਾਸਤ ਚੰਡੀਗੜ• ਐਮਸੀ ਵਿੱਚ ਹੋਈਆਂ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨੂੰ ਨਜ਼ਰਅੰਦਾਜ਼ ਕਰਨ ਦੀ ਆਲੋਚਨਾ ਕੀਤੀ|

ਪੁਰੋਹਿਤ ’ਤੇ ਭਾਜਪਾ ਦੀਆਂ ਧੁਨਾਂ ’ਤੇ ਨੱਚਣ ਦਾ ਦੋਸ਼ ਲਾਉਂਦਿਆਂ ਕੰਗ ਨੇ ਕਿਹਾ ਕਿ ਉਨ•ਾਂ ਨੇ ਨਗਰ ਨਿਗਮ ’ਚ ਫੈਲੇ ਭ੍ਰਿਸ਼ਟਾਚਾਰ ਅਤੇ ਚੰਡੀਗੜ• ’ਚ ਭਾਜਪਾਈ ਆਗੂਆਂ ਦੀ ਭ੍ਰਿਸ਼ਟਾਚਾਰ ਨੂੰ ਸਰਪ੍ਰਸਤੀ ਵੱਲੋਂ ਅੱਖਾਂ ਬੰਦ ਕਰ ਰੱਖੀਆਂ ਹਨ ਜਦਕਿ ਉਹ ਪੰਜਾਬ ਸਰਕਾਰ ਦੇ ਰੋਜ਼ਮਰ•ਾ ਦੇ ਕੰਮਾਂ ’ਚ ਦਖਲਅੰਦਾਜ਼ੀ ਕਰਕੇ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ|

ਸ਼ਹਿਰ ਵਿੱਚ 57 ਪੇਡ ਪਾਰਕਿੰਗ ਲਾਟ ਚਲਾਉਣ ਲਈ 1.65 ਕਰੋੜ ਰੁਪਏ ਦੀ ਜਾਅਲੀ ਬੈਂਕ ਗਾਰੰਟੀ ਜਮ੍ਹਾਂ ਕਰਵਾਉਣ ਦੇ ਮਾਮਲੇ ਵਿੱਚ ਪਸ਼ਚਾਤਿਆ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸੰਜੇ ਸ਼ਰਮਾ ਦੀ ਤਿੰਨ ਦਿਨਾਂ ਤੱਕ ਗ੍ਰਿਫਤਾਰੀ ਨਾ ਕੀਤੇ ਜਾਣ ’ਤੇ ਚੰਡੀਗੜ• ਨਗਰ ਨਿਗਮ ਅਤੇ ਪੁਲਿਸ ’ਤੇ ਸਵਾਲ ਉਠਾਉਂਦੇ ਹੋਏ ਪਰਦੀਪ ਛਾਬੜਾ ਨੇ ਕਿਹਾ ਕਿ ਇਸ ਪੂਰੇ ਮਾਮਲੇ ’ਚ ਕੁਝ ਗੜਬੜ ਹੈ ਅਤੇ ਭਾਜਪਾ ਇਸ ਘੁਟਾਲੇ ’ਚ ਸ਼ਾਮਲ ਆਪਣੇ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ| ਉਨ•ਾਂ ਕਿਹਾ ਕਿ ਚੰਡੀਗੜ• ਦੀ ਪਾਰਕਿੰਗ ਕੀਮਤ 4-5 ਕਰੋੜ ਤੱਕ ਦੀ ਹੈ|

ਉਨ•ਾਂ ਕਿਹਾ ਕਿ ਭ੍ਰਿਸ਼ਟਾਚਾਰ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਇੱਕ ਫਰਮ ਮੈਸਰਜ਼ ਆਰੀਆ ਟੋਲ ਐਂਡ ਸੇਲਵੇਲ ਕੰਪਨੀ ਨੇ ਨਿਗਮ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਨਗਰ ਨਿਗਮ ਨਾਲ ਲੱਖਾਂ ਦੀ ਠੱਗੀ ਮਾਰੀ ਸੀ ਪਰ ਉਨ•ਾਂ ਖ਼ਲਿਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ|

ਚੰਡੀਗੜ• ਐਮਸੀ ਵਿੱਚ ਵਿਰੋਧੀ ਧਿਰ ਦੇ ਨੇਤਾ ਦਮਨਪ੍ਰੀਤ ਸਿੰਘ ਨੇ ਕਿਹਾ ਕਿ ਆਪ ਦੇ ਸਾਰੇ ਐਮਸੀਜ਼ ਨੇ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਡੂੰਘਾਈ ਨਾਲ ਵਿਚਾਰ ਵਟਾਂਦਰੇ ਲਈ ਵਿਸ਼ੇਸ਼ ਸਦਨ ਸੈਸ਼ਨ ਦੀ ਮੰਗ ਕਰਨ ਲਈ ਚੰਡੀਗੜ• ਦੇ ਮੇਅਰ ਅਨੂਪ ਗੁਪਤਾ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਹੈ|

ਉਨ•ਾਂ ਕਿਹਾ ਕਿ ਐਮਸੀ ਚੰਡੀਗੜ• ਭ੍ਰਿਸ਼ਟਾਚਾਰ ਅਤੇ ਪੇਡ ਪਾਰਕਿੰਗ ਠੇਕੇਦਾਰ ਵੱਲੋਂ ਕੀਤੀ ਜਾ ਰਹੀ ਧੋਖਾਧੜੀ, ਐਸਡੀਈ ਅਤੇ ਜੇਈ ਨੂੰ ਰਿਸ਼ਵਤ ਦੇਣ ਦੇ ਦਾਅਵੇ ਕਰਨ ਵਾਲੇ ਵਾਟਰ ਮੀਟਰ ਰੀਡਰਾਂ ਦੀ ਆਡੀਓ, ਜਾਅਲੀ ਰੁਜ਼ਗਾਰ ਪੱਤਰਾਂ ਦਾ ਮੁੱਦਾ, ਲਾਇਨਜ਼ ਕੰਪਨੀ ਵੱਲੋਂ ਬੇਨਿਯਮੀਆਂ ਅਤੇ ਆਊਟਸੋਰਸਿੰਗ ਠੇਕੇਦਾਰਾਂ ਖ਼ਲਿਾਫ਼ ਸ਼ਿਕਾਇਤਾਂ ਦੇ ਵਿਵਾਦ ਵਿੱਚ ਫਸਿਆ ਹੋਇਆ ਹੈ| ਪ੍ਰਸ਼ਾਸਨ ਨੂੰ ਗਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ|

ਉਨ•ਾਂ ਇਹ ਵੀ ਯਕੀਨੀ ਬਣਾਉਣ ਦੀ ਮੰਗ ਕੀਤੀ ਕਿ ਐਕਟ ਅਨੁਸਾਰ ਹਰ ਮਹੀਨੇ ਘੱਟੋ-ਘੱਟ ਇੱਕ ਹਾਊਸ ਮੀਟਿੰਗ ਪੂਰੀ ਏਜੰਡਾ ਆਈਟਮਾਂ ਨਾਲ ਸਹੀ ਢੰਗ ਨਾਲ ਕੀਤੀ ਜਾਵੇ ਅਤੇ ਮਾਰਚ ਮਹੀਨੇ ਵਿੱਚ ਜ਼ਰੂਰ ਮੀਟਿੰਗ ਬੁਲਾਈ ਜਾਵੇ|

Related posts

‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀ

Current Updates

ਮਾਨਸਾ ਦੇ ਪਿੰਡ ਕੋਟਧਰਮੂ ਵਿੱਚ ਮਾਰਬਲ ਮਿਸਤਰੀ ਦੀ ਸ਼ੱਕੀ ਹਾਲਤ ਵਿੱਚ ਮੌਤ; ਗਲ਼ਾ ਘੁੱਟ ਕੇ ਕਤਲ ਕੀਤੇ ਜਾਣ ਦਾ ਖ਼ਦਸ਼ਾ

Current Updates

ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

Current Updates

Leave a Comment