ਨਵੀਂ ਦਿੱਲੀ: ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ਦੇ ਮੰਡਲਾ ਪਹਾੜੀ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਪਾਇਲਟਾਂ ਦੀ ਭਾਲ ਲਈ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 09:15 ਵਜੇ ਇਸ ਹੈਲੀਕਾਪਟਰ ਨੇ ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਨੇੜੇ ਇੱਕ ਕਾਰਜਸ਼ੀਲ ਉਡਾਣ ਭਰੀ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਹੈਲੀਕਾਪਟਰ ਦਾ ਏਟੀਸੀ ਨਾਲ ਸੰਪਰਕ ਟੁੱਟ ਗਿਆ। ਬਾਅਦ ਵਿਚ ਇਹ ਬੋਮਡਿਲਾ ਦੇ ਪੱਛਮ ਵਿਚ ਮੰਡਲਾ ਨੇੜੇ ਕਰੈਸ਼ ਹੋਣ ਦੀ ਸੂਚਨਾ ਮਿਲੀ। ਪੀਆਰਓ, ਡਿਫੈਂਸ ਗੁਹਾਟੀ, ਲੈਫਟੀਨੈਂਟ ਕਰਨਲ ਮਹਿੰਦਰ ਰਾਵਤ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਨੇੜੇ ਇੱਕ ਸੰਚਾਲਨ ਕਾਰਵਾਈ ਦੌਰਾਨ ਅੱਜ ਸਵੇਰੇ ਕਰੀਬ 9:15 ਵਜੇ ਆਰਮੀ ਏਵੀਏਸ਼ਨ ਚੀਤਾ ਹੈਲੀਕਾਪਟਰ ਦਾ ਏਟੀਸੀ ਨਾਲ ਸੰਪਰਕ ਟੁੱਟ ਗਿਆ। ਹੁਣ ਹੈਲੀਕਾਪਟਰ ਬੋਮਡਿਲਾ ਦੇ ਪੱਛਮ ‘ਚ ਮੰਡਲਾ ਨੇੜੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਜਲਦੀ ਹੀ ਵਿਸਥਾਰਪੂਰਵਕ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।
previous post