June 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਅੰਮ੍ਰਿਤਪਾਲ ਸਿੰਘ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ , 78 ਸਮਰਥਕ ਗ੍ਰਿਫਤਾਰ; ਪੁਲਿਸ ਨੇ ਕੀਤਾ ਵੱਡਾ ਖੁਲਾਸਾ

ਅੰਮ੍ਰਿਤਪਾਲ ਸਿੰਘ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ , 78 ਸਮਰਥਕ ਗ੍ਰਿਫਤਾਰ; ਪੁਲਿਸ ਨੇ ਕੀਤਾ ਵੱਡਾ ਖੁਲਾਸਾ
ਅੰਮ੍ਰਿਤਪਾਲ ਸਿੰਘ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ , 78 ਸਮਰਥਕ ਗ੍ਰਿਫਤਾਰ; ਪੁਲਿਸ ਨੇ ਕੀਤਾ ਵੱਡਾ ਖੁਲਾਸਾ
ਪੰਜਾਬ ਪੁਲਿਸ ਵੱਲੋਂ  ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ
ਆਪਰੇਸ਼ਨ ਦੌਰਾਨ 8 ਰਾਈਫਲਾਂ, ਇੱਕ ਰਿਵਾਲਵਰ ਸਮੇਤ 9 ਹਥਿਆਰ ਬਰਾਮਦ

 

ਚੰਡੀਗੜ੍ਹ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ‘ਵਾਰਿਸ ਪੰਜਾਬ ਦੇ’ (ਡਬਲਯੂ.ਪੀ.ਡੀ.) ਦੇ ਕਾਰਕੁੰਨਾਂ , ਜਿਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ , ਖਿਲਾਫ ਸੂਬੇ ਵਿੱਚ ਇੱਕ ਵਿਆਪਕ ਸੂਬਾ-ਪੱਧਰੀ ਘੇਰਾਬੰਦੀ ਅਤੇ ਖੋਜ ਅਪ੍ਰੇਸ਼ਨ (ਸੀ.ਏ.ਐਸ.ਓ.) ਆਰੰਭਿਆ ਹੈ। ਅਪਰੇਸ਼ਨ ਦੌਰਾਨ ਹੁਣ ਤੱਕ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕਈਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ-ਮਲਸੀਆਂ ਰੋਡ ’ਤੇ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ ’ (ਡਬਲਯੂ.ਪੀ.ਡੀ.) ਕੇ ਕਾਰਕੁੰਨਾਂ ਦੀਆਂ ਕਈ ਗਤੀਵਿਧੀਆਂ ਨੂੰ ਰੋਕਿਆ ਗਿਆ ਅਤੇ 7 ਵਿਅਕਤੀਆਂ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹਨ, ਜਿੰਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ।

ਇਸ ਸੂਬਾ ਪੱਧਰੀ ਕਾਰਵਾਈ ਦੌਰਾਨ ਹੁਣ ਤੱਕ 9 ਹਥਿਆਰ, ਜਿਨ੍ਹਾਂ ਵਿੱਚ ਇੱਕ .315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਜਿੰਦਾ ਕਾਰਤੂਸ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਡਬਲਯੂ.ਪੀ.ਡੀ. ਦੇ ਕਾਰਕੁੰਨ ਚਾਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ , ਜਿਨ੍ਹਾਂ ਵਿੱਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ , ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਡਿਊਟੀਆਂ ਨੂੰ ਕਾਨੂੰਨੀ ਤਰੀਕੇ ਨਾਲ ਨਿਭਾਉਣ ਵਿੱਚ ਵਿਘਨ ਪਾਉਣ ਸਬੰਧੀ ਮਾਮਲੇ ਸ਼ਾਮਲ ਹਨ।

ਉਨਾਂ ਅੱਗੇ ਕਿਹਾ ਕਿ ਅਜਨਾਲਾ ਪੁਲਿਸ ਥਾਣੇ ’ਤੇ ਹਮਲੇ ਲਈ ‘ਡਬਲਯੂ.ਪੀ.ਡੀ.’ ਦੇ ਕਾਰਕੁੰਨਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 24-02-2023 ਦਰਜ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾਵੇਗਾ ਅਤੇ ਪੁਲਿਸ ਨੂੰ ਸਾਰੇ ਲੋੜੀਂਦੇ ਵਿਅਕਤੀੰ , ਖੁਦ ਨੂੰ ਕਾਨੂੰਨ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਸਬੰਧੀ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ।

 

Related posts

ਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ

Current Updates

ਰਿਜ਼ਰਵ ਬੈਂਕ ਨੇ ਨੀਤੀਗਤ ਦਰ ਨੂੰ ਬਰਕਰਾਰ ਰੱਖਿਆ

Current Updates

ਅਮਰੀਕਾ ਦੇ ਦੱਖਣੀ ਕੈਰੋਲੀਨਾ ਦੇ ਸਾਹਿਲੀ ਸ਼ਹਿਰ ’ਚ ਗੋਲੀਬਾਰੀ, 11 ਜ਼ਖ਼ਮੀ

Current Updates

Leave a Comment