December 1, 2025
ਖਾਸ ਖ਼ਬਰ

ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ, ਅਫਗਾਨਿਸਤਾਨ ਨਹੀਂ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਦੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਅਪੀਲ
ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸਾਂਤਮਈ ਅਤੇ ਖੁਸਹਾਲ ਸੂਬਾ ਬਣਾਇਆ ਜਾਵੇ|

ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਫ਼ਿਰਕੂ ਲੀਹਾਂ ‘ਤੇ ਵੰਡਣ ਦੀ ਕੋਸ਼ਿਸ ਕਰ ਰਹੇ ਹਨ| ਉਨ•ਾਂ ਕਿਹਾ ਕਿ ਅਜਿਹੇ ਧਰਮ ਪ੍ਰਚਾਰਕਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ| ਉਨ•ਾਂ ਕਿਹਾ ਕਿ ਇਹ ਆਗੂ ਸਿਰਫ ਸੂਬੇ ਦੀ ਅਮਨ-ਸਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ| ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੇ ਦੁਸਮਣ ਇਨ•ਾਂ ਆਗੂਆਂ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਇਨ•ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ|

ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਰਿਵਾਰਾਂ ਦੇ ਪੁੱਤਰਾਂ ਨੂੰ ਹਥਿਆਰ ਚੁੱਕਣ ਦਾ ਉਪਦੇਸ ਦੇਣਾ ਬਹੁਤ ਸੌਖਾ ਹੈ ਪਰ ਅਜਿਹੇ ਪ੍ਰਚਾਰਕ ਜਦੋਂ ਕੌੜੀਆਂ ਹਕੀਕਤਾਂ ਦਾ ਸਾਹਮਣਾ ਕਰਦੇ ਹਨ ਤਾਂ ਇਨ•ਾਂ ਗੱਲਾਂ ਤੋਂ ਭੱਜ ਜਾਂਦੇ ਹਨ| ਉਨ•ਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਆਪੂ ਬਣੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ, ਜਿਨ•ਾਂ ਦੀ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਜਜਬਾਤੀ ਸਾਂਝ ਨਹੀਂ ਹੈ| ਭਗਵੰਤ ਮਾਨ ਨੇ ਕਿਹਾ ਕਿ ਇਨ•ਾਂ ਆਗੂਆਂ ਦਾ ਇੱਕੋ-ਇੱਕ ਮਕਸਦ ਆਪਣੇ ਫਸਾਦੀ ਵਿਚਾਰਾਂ ਰਾਹੀਂ ਸੂਬੇ ਦੀ ਅਮਨ-ਸਾਂਤੀ ਭੰਗ ਕਰਨਾ ਹੈ|

ਮੁੱਖ ਮੰਤਰੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ਵਿੱਚ ਸਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਧਰਮ ਦੇ ਨਾਮ ‘ਤੇ ਚਲਾਈਆਂ ਜਾ ਰਹੀਆਂ ਫਿਰਕੂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ| ਉਨ•ਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕ ਪਛਾਣੇ ਜਾਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ| ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਤਰੱਕੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ ‘ਚ ਹਥਿਆਰ ਚੁੱਕਣ ਲਈ ਕਹਿ ਕੇ ਉਜਾੜਨਾ ਚਾਹੁੰਦੇ ਹਨ|

ਮੁੱਖ ਮੰਤਰੀ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ਉਹ ਨਾ ਸਿਰਫ ਲੋਕਾਂ ਦਾ ਦਿਲ ਜਿੱਤ ਕੇ ਸਰਕਾਰ ਬਣਾਉਣਾ ਜਾਣਦੇ ਹਨ, ਸਗੋਂ ਉਹ ਸਰਕਾਰ ਨੂੰ ਪ੍ਰਭਾਵਸਾਲੀ ਢੰਗ ਨਾਲ ਚਲਾਉਣਾ ਵੀ ਜਾਣਦੇ ਹਨ| ਉਨ•ਾਂ ਕਿਹਾ ਕਿ ਜੇਕਰ ਇਹ ਆਗੂ ਸੋਚਦੇ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਸਕਦੇ ਹਨ ਤਾਂ ਉਹ ਸਰਾਸਰ ਗਲਤ ਹਨ ਕਿਉਂਕਿ ਅਮਨ ਪਸੰਦ ਪੰਜਾਬ ਵਾਸੀ ਅਜਿਹੀ ਕਿਸੇ ਵੀ ਕੋਸ਼ਿਸ ਨੂੰ ਨਾਕਾਮ ਕਰ ਦੇਣਗੇ| ਭਗਵੰਤ ਮਾਨ ਨੇ ਲੋਕਾਂ ਦਾ ਉਨ•ਾਂ ਵਿੱਚ ਵਿਸਵਾਸ ਜਤਾਉਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਨੂੰ ਅਗਾਂਹਵਧੂ, ਸਾਂਤਮਈ ਅਤੇ ਖੁਸਹਾਲ ਸੂਬਾ ਬਣਾ ਕੇ ਲੋਕਾਂ ਦਾ ਵਿਸਵਾਸ ਬਰਕਰਾਰ ਰੱਖਣਗੇ|

Related posts

ਮਨਜਿੰਦਰ ਸਿਰਸਾ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Current Updates

ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ ਦੇ ਗ੍ਰਹਿ ਸਕੱਤਰ ਤੇ ਚੰਡੀਗੜ੍ਹ ਬੁੜੈਲ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ

Current Updates

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ

Current Updates

Leave a Comment