September 13, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸ਼ਮੂਲੀਅਤ ਲਈ ਪ੍ਰੇਰਿਆ

Punjab Vidhan Sabha Speaker urged the students to participate in the democratic process

ਚੰਡੀਗੜ•, 24 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ|
ਵਿਧਾਨ ਸਭਾ ਵੇਖਣ ਪੁੱਜੇ ਜ਼ਿਲ•ਾ ਬਠਿੰਡਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ• ਪਾਉਣ ਲਈ ਨੌਜਵਾਨਾਂ ਦਾ ਸਿਆਸਤ ਵਿੱਚ ਆਉਣਾ ਜ਼ਰੂਰੀ ਹੈ ਤਾਂ ਹੀ ਦੇਸ਼ ਦੀ ਤਰੱਕੀ ਯਕੀਨੀ ਬਣਾਈ ਜਾ ਸਕਦੀ ਹੈ|
ਉਨ•ਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਪਿਛਲੇ ਦਿਨੀਂ ਸੈਸ਼ਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਮੈਂਬਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਤੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦਾ ਦੌਰਾ ਕਰਾਉਣ ਦੀ ਅਪੀਲ ਕਰ ਚੁੱਕੇ ਹਨ| ਉਨ•ਾਂ ਕਿਹਾ ਕਿ ਵਿਦਿਆਰਥੀ ਜਦੋਂ ਸਦਨ ਦੀ ਕਾਰਵਾਈ ਵੇਖਣਗੇ ਤਾਂ ਉਨ•ਾਂ ਵਿੱਚ ਵੀ ਸਿਆਸਤ ਪ੍ਰਤੀ ਰੁਚੀ ਪੈਦਾ ਹੋਵੇਗੀ|
ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਉਦੇਸ਼ ਨਾਲ ਕੀਤੇ ਗਏ ਇਸ ਦੌਰੇ ਦੌਰਾਨ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਦੀ ਕਾਰਵਾਈ, ਮਤਾ ਲਿਆਉਣ ਅਤੇ ਬਿਲ ਪਾਸ ਕਰਨ ਦੀ ਕਾਰਵਾਈ ਬਾਰੇ ਜਾਣਿਆ ਗਿਆ| ਵਿਦਿਆਰਥੀਆਂ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਗਿਆ ਕਿ ਕਿਵੇਂ ਇੱਕ ਬਿੱਲ ਪਾਸ ਹੋਣ ਤੋਂ ਪਹਿਲਾਂ ਉਸ ਉੱਪਰ ਵਿਚਾਰ ਚਰਚਾ ਕਰਕੇ ਇਹ ਫ਼ੈਸਲਾ ਲਿਆ ਜਾਂਦਾ ਹੈ ਕਿ ਇਹ ਬਿੱਲ ਪਾਸ ਹੋਣ ਦੇ ਯੋਗ ਹੈ ਜਾਂ ਨਹੀਂ|
ਵਿਦਿਆਰਥੀਆਂ ਨਾਲ ਉਨ•ਾਂ ਦੇ ਕੋਆਰਡੀਨੇਟਰ ਮੈਡਮ ਹਰਵੀਰ ਕੌਰ, ਅਧਿਆਪਕ ਵਰੁਣ ਸ਼ੁਕਲਾ, ਮੈਡਮ ਨਵਪ੍ਰਿੰਸ ਕੌਰ, ਰਤਨਦੀਪ ਸਿੰਘ ਆਦਿ ਵੀ ਹਾਜ਼ਰ ਸਨ|

Related posts

ਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਮਾਰਕੀਟ ਤੇਜ਼ੀ ’ਚ ਬੰਦ

Current Updates

ਦਿੱਲੀ ਵੱਲ ਮੁੜ ਕਿਸਾਨਾਂ ਦੇ ਕਦਮ: 27 ਜੁਲਾਈ ਨੂੰ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਵੇਗੀ ਉਗਰਾਹਾਂ ਜਥੇਬੰਦੀ

Current Updates

ਕੈਨੇਡਾ ’ਚ ਪਨਾਹ ਨਹੀਂ ਮੰਗ ਸਕਣਗੇ ਕੋਮਾਂਤਰੀ ਵਿਦਿਆਰਥੀ

Current Updates

Leave a Comment