September 13, 2026
ਚੰਡੀਗੜ੍ਹਪੰਜਾਬ

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

PPCB celebrates World Water Day

ਚੰਡੀਗੜ•, 24 ਮਾਰਚ: ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ|
‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਖੇ ਪੌਦੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ‘ਤੇ ਟਰੀਟ ਕੀਤੇ ਪਾਣੀ ਦੇ ਦੋ ਟੈਂਕਰਾਂ ਦੀ ਵਰਤੋਂ ਕੀਤੀ ਗਈ|
ਗਮਾਡਾ ਦੇ ਅਧਿਕਾਰੀਆਂ ਨੇ ਪੀ.ਪੀ.ਸੀ.ਬੀ. ਨੂੰ ਭਰੋਸਾ ਦਿੱਤਾ ਕਿ ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਿਕਾਰਡ ਵੀ ਰੱਖਿਆ ਜਾਵੇਗਾ|
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਾਤਾਵਰਨ ਸੰਭਾਲ ਅਤੇ ਸਾਫ਼-ਸੁਥਰੇ ਤਾਜ਼ੇ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ| ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਅਤੇ ਉਦਯੋਗਿਕ ਘਰਾਣੇ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੀ ਸ਼ੁੱਧਤਾ ਨੂੰ ਪਲੀਤ ਨਾ ਕਰਨ|

Related posts

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ

Current Updates

ਭਗਵਾਨ ਭੋਲੇ ਨਾਥ ਦਾ ਆਸ਼ੀਰਵਾਦ ਹਮੇਸ਼ਾ ਤੁਹਾਡੇ ਸਾਰਿਆਂ ‘ਤੇ ਬਣਿਆ ਰਹੇ ਅਤੇ ਦੇਸ਼ ਤੇ ਪੰਜਾਬ ਤਰੱਕੀ ਕਰਦੇ ਰਹਿਣ

Current Updates

ਚੰਨੀ ਦੇ ਸ਼ਕਤੀ ਪ੍ਰਦਰਸ਼ਨ ਤੋਂ ਜਲੰਧਰ ਦੇ ਕਾਂਗਰਸੀ ਵਿਧਾਇਕਾਂ ਨੇ ਵੱਟੀ ਦੂਰੀ

Current Updates

Leave a Comment