December 1, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਵਿਸੇਸ ਗਿਰਦਾਵਰੀ ਦੇ ਹੁਕਮ

Chief Minister orders Vice Girdavari to take stock of damage caused due to continuous rain

ਚੰਡੀਗੜ•, 24 ਮਾਰਚ: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਵਿਸੇਸ ਗਿਰਦਾਵਰੀ ਦੇ ਹੁਕਮ ਦਿੱਤੇ ਹਨ|

ਇੱਥੇ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸਨਰਾਂ ਨੂੰ ਬਾਰਸਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਗਾਇਆ ਜਾ ਸਕੇ| ਉਨ•ਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜਾ ਦਿੱਤਾ ਜਾ ਸਕੇ|

ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ•ਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ| ਉਨ•ਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ ਕੀਤੀ ਜਾਵੇਗੀ|
————–

Related posts

ਪਹਿਲਗਾਮ ਹਮਲੇ ਪਿੱਛੋਂ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਕਸ਼ਮੀਰ ਨਾ ਜਾਣ ਦੀ ਸਲਾਹ

Current Updates

ਸ਼ੇਫਾਲੀ ਜਰੀਵਾਲਾ ਦਾ ਪੋਸਟਮਾਰਟਮ ਹੋਇਆ, ਡਾਕਟਰਾਂ ਨੇ ਮੌਤ ਦੇ ਕਾਰਨਾਂ ਬਾਰੇ ਰਾਏ ‘ਰਾਖਵੀਂ’ ਰੱਖੀ: ਪੁਲੀਸ

Current Updates

ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ

Current Updates

Leave a Comment