September 13, 2026
ਰਾਸ਼ਟਰੀ

ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਵਿਰੁੱਧ ਕਾਂਗਰਸ ਸਣੇ 14 ਵਿਰੋਧੀ ਦਲਾਂ ਦੇ ਆਗੂ ਪੁਜੇ ਸੁਪਰੀਮ ਕੋਰਟ

ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਵਿਰੁੱਧ ਕਾਂਗਰਸ ਸਣੇ 14 ਵਿਰੋਧੀ ਦਲਾਂ ਦੇ ਆਗੂ ਪੁਜੇ ਸੁਪਰੀਮ ਕੋਰਟ

ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਵਿਰੁੱਧ ਕਾਂਗਰਸ ਸਣੇ 14 ਵਿਰੋਧੀ ਦਲਾਂ ਦੇ ਆਗੂ ਪੁਜੇ ਸੁਪਰੀਮ ਕੋਰਟਨਵੀਂ ਦਿੱਲੀ,: ਦੇਸ਼ ਦੀਆਂ 14 ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਦਾ ਦੋਸ਼ ਲਗਾਉਂਦੇ ਹੋਏ ਹੁਣ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ ਕੀਤੀ ਹੈ। ਇਸ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਸੁਪਰੀਮ ਕੋਰਟ ਇਸ ‘ਤੇ ਗਾਈਡਲਾਈਨਜ਼ ਲਗਾਏ। 14 ਸਿਆਸੀ ਪਾਰਟੀਆਂ ਨੂੰ ਇਕ ਮੰਚ ‘ਤੇ ਲਿਆਉਣ ਦਾ ਕੰਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਨ•ਾਂ 14 ਸਿਆਸੀ ਪਾਰਟੀਆਂ ‘ਚ ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਕਾਂਗਰਸ ਵੀ ਸ਼ਾਮਲ ਹੈ। ਸੁਪਰੀਮ ਕੋਰਟ ਇਸ ਪਟੀਸ਼ਨ ‘ਤੇ ਸੁਣਵਾਈ ਲਈ ਤਿਆਰ ਹੋ ਗਿਆ ਹੈ ਅਤੇ 5 ਅਪ੍ਰੈਲ ਨੂੰ ਇਸ ‘ਤੇ ਸੁਣਵਾਈ ਹੋਵੇਗੀ। ਵਿਰੋਧੀ ਪਾਰਟੀਆਂ ਨੇ ਇਹ ਵੀ ਦੋਸ਼ ਲਗਾਇਆ ਹੈ ਕਿ 2014 ਤੋਂ ਬਾਅਦ ਜਦੋਂ ਕੇਂਦਰ ‘ਚ ਨਰਿੰਦਰ ਮੋਦੀ ਸਰਕਾਰ ਸੱਤਾ ‘ਚ ਆਈ ਹੈ ਉਸ ਤੋਂ ਬਾਅਦ ਹੀ ਵੱਡੇ ਪੱਧਰ ‘ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਜਿਨ•ਾਂ 14 ਪਾਰਟੀਆਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ ਕੀਤੀ ਹੈ ਉਨ•ਾਂ ‘ਚ ਕਾਂਗਰਸ, ਤ੍ਰਿਣਮੂਲ ਕਾਂਗਰਸ,ਆਮ ਆਦਮੀ ਪਾਰਟੀ, ਝਾਰਖੰਡ ਮੁਕਤੀ ਮੋਰਚਾ, ਜਨਤਾ ਦਲ ਯੂਨਾਈਟਿਡ, ਭਾਰਤ ਰਾਸ਼ਟਰ ਸਮਿਤੀ, ਰਾਸ਼ਟਰੀ ਜਨਤਾ ਦਲ, ਸਮਾਜਵਾਦੀ ਪਾਰਟੀ, ਸ਼ਿਵਸੈਨਾ (ਉਧਵ), ਨੈਸ਼ਨਲ ਕਾਨਫਰੈਂਸ, ਨੈਸ਼ਨਲਿਸਟ ਕਾਂਗਰਸ ਪਾਰਟੀ, ਸੀ.ਪੀ.ਆਈ., ਸੀ.ਪੀ.ਐੱਮ.ਅਤੇ ਡੀ.ਐੱਮ.ਕੇ. ਸ਼ਾਮਲ ਹਨ।

Related posts

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਕਤ ‘ਚ ਪ੍ਰਸ਼ਾਸਨ, ਜਾਂਚ ਟੀਮ ਨੇ ਤਲਵਾੜਾ ਦੇ ਮਾਈਨਿੰਗ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

Current Updates

ਆਸਾਰਾਮ ਬਾਪੂ ਨੂੰ ਮੈਡੀਕਲ ਅਧਾਰ ’ਤੇ ਛੇ ਮਹੀਨਿਆਂ ਲਈ ਮਿਲੀ ਜ਼ਮਾਨਤ

Current Updates

ਦਿਲਜੀਤ ਨੇ ਜ਼ਿੰਦਗੀ ’ਚ ਅੱਗੇ ਵਧਣ ਦਾ ਮੰਤਰ ਦੱਸਿਆ

Current Updates

Leave a Comment