September 13, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

ਚੰਡੀਗੜ•, 25 ਮਾਰਚ: ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ|  ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ| ਉਨ•ਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ• ਦੀ ਹੱਡੀ ਹੈ, ਜਿਨ•ਾਂ ਦੀ ਹਰ ਪਿੰਡ/ਸ਼ਹਿਰ ਅਤੇ ਸਰਕਾਰੀ ਦਫ਼ਤਰਾਂ ਵਿੱਚ ਇੱਕ ਮੋਹਤਬਰ ਵਿਅਕਤੀ ਵਜੋਂ ਪਛਾਣ ਹੈ|
ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਬਲਜਿੰਦਰ ਸਿੰਘ ਕਿਲੀ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਉਨ•ਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ ਅਤੇ ਉਨ•ਾਂ ਲਈ ਕੀਤਾ ਕੁਝ ਨਹੀਂ| ਨੰਬਰਦਾਰਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਉਨ•ਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰਣ ਆਸ ਹੈ ਕਿ ਇਹ ਸਰਕਾਰ ਉਨ•ਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਏਗੀ|
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ•ਾਂ ਦੀਆਂ ਮੰਗਾਂ ਨੂੰ ਸਬੰਧਤ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਮੰਗਾਂ ਸਬੰਧੀ ਹਮਦਰਦੀ ਨਾਲ ਵਿਚਾਰ ਕਰਦਿਆਂ ਇਨ•ਾਂ ਦਾ ਛੇਤੀ ਢੁਕਵਾਂ ਹੱਲ ਕੱਢਿਆ ਜਾ ਸਕੇ|
ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸ੍ਰੀ ਸਿਮਰਜੀਤ ਬਰਾੜ, ਸੂਬਾ ਜਨਰਲ ਸਕੱਤਰ ਸ੍ਰੀ ਧਰਮਿੰਦਰ ਸਿੰਘ ਖੱਟਰਾਂ, ਜ਼ਿਲ•ਾ ਜਲੰਧਰ ਦੇ ਪ੍ਰਧਾਨ ਸ੍ਰੀ ਅਸ਼ੋਕ ਸੰਧੂ ਤੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪਾਲ ਸਿੰਘ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ|

Related posts

ਲੁਧਿਆਣਾ: ਦੁੱਗਰੀ ਇਲਾਕੇ ’ਚ ਪੁਲੀਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ

Current Updates

ਐੱਨਐੱਚਏਆਈ ਨੇ ਦੇਸ਼ ਭਰ ਵਿਚ ਟੌਲ ਰੇਟ ਵਧਾਏ

Current Updates

ਮੁਕਤਸਰ ਦੀ ਘੋੜਾ ਮੰਡੀ ਵਿੱਚ ਪੁੱਜਿਆ 21 ਕਰੋੜੀ ਡੇਵਿਡ

Current Updates

Leave a Comment