* ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ ‘ਤੇ ਕੰਮ ਸੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ
* ਅਧਿਅਨ ਕੇਂਦਰ ਦੇ ਗੁਰੂ ਜੀ ਦੇ ਜੀਵਨ ਤੇ ਫਲਸਫੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਨ ਲਈ ਚਾਨਣ ਮੁਨਾਰੇ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਜਤਾਈ
* ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬਾਂ ਦਾ ਭਵਿੱਖ ਬਰਬਾਦ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ
* ਗਰੀਬਾਂ ਦੇ ਨੇਤਾ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਉਨ•ਾਂ ਨੂੰ ਵੱਡੇ ਦਾਅਵਿਆਂ ਰਾਹੀਂ ਮੂਰਖ ਬਣਾਇਆ
ਜਲੰਧਰ, 25 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ|
ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸੀਰਵਾਦ ਲਿਆ| ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ| ਉਨ•ਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ|
ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ•ਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸਨ ਕਰਨ ਦਾ ਮੌਕਾ ਮਿਲਿਆ ਹੈ| ਉਨ•ਾਂ ਕਿਹਾ ਕਿ ਇਸ ਧਰਤੀ ਨੇ ਹਮੇਸਾ ਵਿਸਵ ਸਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ ਦਿੱਤਾ ਹੈ| ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ|
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਇਨ•ਾਂ ਖੇਤਰਾਂ ਵਿੱਚ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ| ਉਨ•ਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪਹਿਲਾਂ ਹੀ ਨਵੇਂ ਯੁੱਗ ਦੀ ਸੁਰੂਆਤ ਕੀਤੀ ਹੈ| ਭਗਵੰਤ ਮਾਨ ਨੇ ਕਿਹਾ ਕਿ ਇਹ ਗਰੀਬ ਪੱਖੀ ਪਹਿਲਕਦਮੀ ਆਮ ਲੋਕਾਂ ਦੇ ਜੀਵਨ ਨੂੰ ਬਦਲਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ|
ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਡੇ-ਵੱਡੇ ਦਮਗਜੇ ਮਾਰਨ ਵਿੱਚ ਵਿਸਵਾਸ ਨਹੀਂ ਰੱਖਦੇ, ਸਗੋਂ ਸਮਾਜ ਲਈ ਜੋ ਚੰਗਾ ਹੋਵੇ, ਉਹ ਕੰਮ ਕਰਦੇ ਹਨ| ਉਨ•ਾਂ ਕਿਹਾ ਕਿ ਇਸ ਵੱਕਾਰੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ| ਉਨ•ਾਂ ਕਿਹਾ ਕਿ ਇਸ ਪ੍ਰਾਜੈਕਟ ’ਤੇ ਕੰਮ ਸੁਰੂ ਕਰਨ ਲਈ ਪਹਿਲਾਂ ਹੀ ਡਿਪਟੀ ਕਮਿਸਨਰ ਦੇ ਖਾਤੇ ਵਿੱਚ ਪੈਸੇ ਤਬਦੀਲ ਕੀਤੇ ਜਾ ਚੁੱਕੇ ਹਨ| ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਗਰੀਬਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਸਨ ਪਰ ਅਸਲ ਅਰਥਾਂ ਵਿੱਚ ਕੰਮ ਕਿਸੇ ਨੇ ਨਹੀਂ ਕੀਤਾ|
ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਨੂੰ ਉਨ•ਾਂ ਦੇ ਲੀਡਰ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਨਜਰਅੰਦਾਜ ਕੀਤਾ ਹੈ| ਉਨ•ਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ| ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀਆਂ ਮੁਸਕਿਲਾਂ ਨੂੰ ਦੂਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ|
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ| ਉਨ•ਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫੀਸਦ ਪਰਿਵਾਰਾਂ ਦੇ ਬਿਜਲੀ ਬਿੱਲ ਜੀਰੋ ਆਏ ਹਨ| ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਆਮ ਆਦਮੀ ਨੂੰ ਦਰਪੇਸ਼ ਮੁਸਕਲਾਂ ਤੋਂ ਭਲੀ-ਭਾਂਤ ਜਾਣੂੰ ਹਨ|
ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਨਿਰੰਜਨ ਦਾਸ ਜੀ ਦੀ ਅਗਵਾਈ ਵਾਲੀ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਪ੍ਰਬੰਧਕ ਕਮੇਟੀ, ਇਸ ਕੇਂਦਰ ਦੇ ਸਮੁੱਚੇ ਮਾਮਲਿਆਂ ਦਾ ਪ੍ਰਬੰਧ ਦੇਖੇਗੀ| ਉਨ•ਾਂ ਅੱਗੇ ਦੱਸਿਆ ਕਿ ਕਮੇਟੀ ਵਿੱਚ ਗੈਰ-ਸਰਕਾਰੀ ਮੈਂਬਰਾਂ ਤੋਂ ਇਲਾਵਾ ਸਕੱਤਰ ਸੈਰ-ਸਪਾਟਾ, ਸਕੱਤਰ ਐਸ.ਸੀ./ਬੀ.ਸੀ. ਭਲਾਈ, ਵਿੱਤ ਸਕੱਤਰ ਅਤੇ ਸਥਾਨਕ ਡਿਪਟੀ ਕਮਿਸਨਰ ਇਸ ਦੇ ਮੈਂਬਰ ਹੋਣਗੇ| ਭਗਵੰਤ ਮਾਨ ਨੇ ਦੱਸਿਆ ਕਿ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ|
ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਵੱਲੋਂ ਇਸ ਮੰਤਵ ਲਈ ਲੋੜੀਂਦੀ ਜਮੀਨ ਦੀ ਖਰੀਦ ਸਮੇਤ ਕੇਂਦਰ ਦੇ ਵਿਕਾਸ ਸਬੰਧੀ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਕੀਤਾ ਜਾਵੇਗਾ| ਉਨ•ਾਂ ਆਸ ਪ੍ਰਗਟਾਈ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਉਨ•ਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ| ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਦੇ ਵੱਖ-ਵੱਖ ਪਹਿਲੂਆਂ ‘ਤੇ ਖੋਜ ਕਰਨ ਲਈ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਦੀ ਸਹੂਲਤ ਲਈ ਅਹਿਮ ਸਾਬਤ ਹੋਵੇਗਾ|
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਵਿੱਚ ਅਮਨ-ਸਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ ‘ਤੇ ਕਾਇਮ ਰੱਖਣਾ ਸੂਬਾ ਸਰਕਾਰ ਦਾ ਫਰਜ ਬਣਦਾ ਹੈ| ਉਨ•ਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ| ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ, ਨਾ ਕਿ ਹਥਿਆਰ|
ਇਸ ਦੌਰਾਨ ਸੰਤ ਨਿਰੰਜਨ ਦਾਸ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ|
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਹਾਜ਼ਰ ਸਨ|
———-