September 10, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

Meet Hare

*ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ *
ਚੰਡੀਗੜ• :ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ |ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ|
ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 32 ਜਨਤਕ ਖੱਡਾਂ ਚੱਲ ਕਰ ਰਹੀਆਂ ਹਨ, ਜਿਨ•ਾਂ ਦਾ ਲੋਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋ ਰਿਹਾ ਹੈ| ਉਨ•ਾਂ ਕਿਹਾ ਕਿ ਇਨ•ਾਂ ਖੱਡਾਂ ਦੀ ਗਿਣਤੀ ਵਧਾਈ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ਵਿੱਚ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ| ਮੀਤ ਹੇਅਰ ਨੇ ਦੱਸਿਆ ਕਿ ਇਨ•ਾਂ ਜਨਤਕ ਖੱਡਾਂ ਵਿਖੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ|
ਮੰਤਰੀ ਨੇ ਕਿਹਾ ਕਿ ਇਨ•ਾਂ ਜਨਤਕ ਖੱਡਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ| ਉਨ•ਾਂ ਕਿਹਾ ਕਿ ਇਨ•ਾਂ ਨਾਲ ਸਥਾਨਕ ਮਜ਼ਦੂਰਾਂ ਨੂੰ ਵੀ ਕੰਮ ਮਿਲਿਆ ਹੈ, ਜਿਸ ਕਾਰਨ ਕਈ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ| ਮੀਤ ਹੇਅਰ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੈਬਿਨੇਟ ਵੱਲੋਂ ਪ੍ਰਵਾਨ ਕੀਤੀ ਨੀਤੀ ਅਨੁਸਾਰ ਵਿਭਾਗ ਵੱਲੋਂ ਹਰ 15 ਦਿਨਾਂ ਤੋਂ ਵਪਾਰਕ ਮਾਈਨਿੰਗ ਸਾਈਟਾਂ ਦੇ ਕਲੱਸਟਰਾਂ ਲਈ, ਟੈਂਡਰ ਵੀ ਜਾਰੀ ਕੀਤੇ ਜਾਣਗੇ|
ਖਣਨ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ 21.03.23 ਨੂੰ 14 ਕਲੱਸਟਰਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ| ਉਨ•ਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਸਰਕਾਰ ਵੱਲੋਂ 100 ਦੇ ਕਰੀਬ ਕਲੱਸਟਰਾਂ ਲਈ ਟੈਂਡਰ ਮੰਗੇ ਜਾਣਗੇ| ਮੀਤ ਹੇਅਰ ਨੇ ਕਿਹਾ ਕਿ ਸਰਕਾਰ ਬਾਕਾਇਦਾ ਆਧਾਰ ’ਤੇ ਲੋਕਾਂ ਤੋਂ ਫੀਡਬੈਕ ਮੰਗ ਰਹੀ ਹੈ ਅਤੇ ਹਰ ਜਨਤਕ ਸਾਈਟ ਦੇ ਸਹੀ ਢੰਗ ਨਾਲ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੰਮ ਦੀ ਸਮੀਖਿਆ ਕਰ ਰਹੀ ਹੈ|
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਐਸ.ਈਜ਼ ਅਤੇ ਜ਼ਿਲ•ਾ ਮਾਈਨਿੰਗ ਅਫ਼ਸਰ ਹਾਜ਼ਰ ਸਨ|

Related posts

ਸੁਪਰੀਮ ਕੋਰਟ ‘Digital Arrest’ ਦੀਆਂ ਵਧਦੀਆਂ ਘਟਨਾਵਾਂ ਤੋਂ ਫ਼ਿਕਰਮੰਦ, ਕੇਂਦਰ ਤੋਂ ਜਵਾਬ ਮੰਗਿਆ

Current Updates

ਅੰਡਰ-19 ਏਸ਼ੀਆ ਕੱਪ ਫਾਈਨਲ: ਪਾਕਿਸਤਾਨ ਨੇ ਭਾਰਤ ਨੂੰ 191 ਦੌੜਾਂ ਨਾਲ ਹਰਾਇਆ

Current Updates

ਵਿਦੇਸ਼ ਕੈਨੇਡਾ: ਨਵੇਂ ਲਿਬਰਲ ਆਗੂ ਦੀ ਚੋਣ 9 ਮਾਰਚ ਨੂੰ

Current Updates

Leave a Comment