ਨਿਊਯਾਰਕ: ਅੱਜ ਅਮਰੀਕਾ ਦੇ ਇਤਿਹਾਸ ਵਿੱਚ ਕੁਝ ਅਜਿਹਾ ਹੋਣ ਜਾ ਰਿਹਾ ਹੈ ਜੋ ਅੱਜ ਤੱਕ ਨਹੀਂ ਹੋਇਆ। ਅਮਰੀਕੀ ਇਤਿਹਾਸ ‘ਚ ਅੱਜ ਤੱਕ ਕਿਸੇ ਵੀ ਰਾਸ਼ਟਰਪਤੀ ਜਾਂ ਸਾਬਕਾ ਰਾਸ਼ਟਰਪਤੀ ‘ਤੇ ਕਿਸੇ ਅਪਰਾਧਿਕ ਮਾਮਲੇ ‘ਚ ਮੁਕੱਦਮਾ ਨਹੀਂ ਚਲਾਇਆ ਗਿਆ, ਪਰ ਡੋਨਾਲਡ ਟਰੰਪ ਪਹਿਲੇ ਸਾਬਕਾ ਰਾਸ਼ਟਰਪਤੀ ਹਨ, ਜਿਨ੍ਹਾਂ ‘ਤੇ ਮੁਕੱਦਮਾ ਚੱਲ ਰਿਹਾ ਹੈ। ਡੋਨਾਲਡ ਟਰੰਪ ‘ਤੇ 2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਪੋਰਨ ਫਿਲਮ ਸਟਾਰ ਸਟੋਰਮੀ ਡੇਨੀਅਲਸ ਨੂੰ ਚੁੱਪ ਰਹਿਣ ਲਈ ਭੁਗਤਾਨ ਕੀਤਾ ਗਿਆ ਸੀ। ਅਮਰੀਕੀ ਕਾਨੂੰਨ ਵਿਚ ਇਸ ਨੂੰ ਅਪਰਾਧ ਮੰਨਿਆ ਜਾਂਦਾ ਹੈ ਅਤੇ ਇਸ ਅਪਰਾਧਿਕ ਮਾਮਲੇ ਵਿਚ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਟਰੰਪ ਨੇ ਖੁਦ ਨੂੰ ਬੇਕਸੂਰ ਦੱਸਿਆ ਅਦਾਲਤ ਦੀ ਸੁਣਵਾਈ ਦੌਰਾਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁਦ ਨੂੰ ਬੇਕਸੂਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੈਂ ਦੋਸ਼ੀ ਨਹੀਂ ਹਾਂ। ਉਨ੍ਹਾਂ ਕਿਹਾ ਕਿ ਧਾਂਦਲੀ ਦੇ 34 ਕੇਸ ਝੂਠੇ ਹਨ। ਟਰੰਪ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਡੋਨਾਲਡ ਟਰੰਪ ਨੇ ਜਿਵੇਂ ਹੀ ਮਾਮਲੇ ਦੀ ਸੁਣਵਾਈ ਲਈ ਮੈਨਹਟਨ ਕੋਰਟ ਕੰਪਲੈਕਸ ‘ਚ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਊਯਾਰਕ ਪੁਲਸ ਨੇ ਗ੍ਰਿਫਤਾਰ ਕਰ ਲਿਆ। ਹੁਣ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ, ਜਿੱਥੇ ਸਭ ਤੋਂ ਪਹਿਲਾਂ ਉਸ ‘ਤੇ ਲੱਗੇ ਦੋਸ਼ਾਂ ਬਾਰੇ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਜਿਸ ਮਾਮਲੇ ‘ਚ ਟਰੰਪ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਸ ‘ਚ ਉਨ੍ਹਾਂ ਨੂੰ 4 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ‘ਤੇ ਭਾਰੀ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਹਾਲਾਂਕਿ ਸਜ਼ਾ ਸੁਣਾਏ ਜਾਣ ਤੋਂ ਬਾਅਦ ਵੀ ਉਹ ਅਗਲੀ ਰਾਸ਼ਟਰਪਤੀ ਚੋਣ ਲੜ ਸਕਦੇ ਹਨ।