April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਦਾਖਲਿਆਂ ਸਬੰਧੀ ਜਾਗਰੂਕ ਕਰਨ ਦੇ ਹੁਕਮ

Dr. Baljit Kaur instructs to raise awareness about enrollment of children in Anganwadi centers
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਦਾਖਲ ਕਰਵਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਇਸੇ ਨੀਤੀ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆ ਦੀਆਂ ਬੁਨਿਆਂਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਨੂੰ ਪੂਰਕ ਪੋਸ਼ਕ ਆਹਾਰ, ਮੁੱਢਲੀ ਸਿੱਖਿਆ ਦੇਣ ਤੋਂ ਇਲਾਵਾ ਟੀਕਾਕਰਨ, ਸਿਹਤ ਦੀ ਜਾਂਚ ਪੜਤਾਲ ਅਤੇ ਨਿਊਟਰੀਸ਼ੀਅਨ ਸਬੰਧੀ ਬੱਚਿਆ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆਂ ਕਿ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਖਿਡੌਣਿਆਂ ਨਾਲ ਵੱਖ ਵੱਖ ਪ੍ਰਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ।

ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਜਿਸ ਤੋਂ ਪ੍ਰੇਰਿਤ ਹੋ ਕੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੀ ਗਿਣਤੀ ‘ਚ ਵਾਧਾ ਹੋ ਸਕੇ।

Related posts

ਤਿਲੰਗਾਨਾ: ਸੁਰੰਗ ’ਚੋਂ ਇੱਕ ਵਰਕਰ ਦੀ ਲਾਸ਼ ਬਰਾਮਦ

Current Updates

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ

Current Updates

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

Current Updates

Leave a Comment