April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

Punjab government is leaving no stone unturned in providing new employment opportunities to the youth: Aman Arora
• ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ, :ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ।
ਸ੍ਰੀ ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੋਜ਼ਗਾਰ ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ।

Related posts

ਸੱਤਾ ਲਈ ਜਥੇਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: ਗਿਆਨੀ ਹਰਪ੍ਰੀਤ ਸਿੰਘ

Current Updates

ਦੁਬਈ ਤੋਂ ਪਰਤਿਆ ਸੀ ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਾ ਨੌਜਵਾਨ

Current Updates

ਲੰਡਨ-ਮੁੰਬਈ ਉਡਾਣ ਦੇ ਯਾਤਰੀ 40 ਘੰਟਿਆਂ ਤੋਂ ਵੱਧ ਸਮੇਂ ਲਈ ਤੁਰਕੀ ’ਚ ਫਸੇ

Current Updates

Leave a Comment