ਅਨਾਜ ਢੋਅ-ਢੁਆਈ ਘੁਟਾਲੇ ’ਚ ਵਿਜੀਲੈਂਸ ਦੀ ਵੱਡੀ ਕਾਰਵਾਈ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਅਨਾਜ ਘੁਟਾਲੇ ਸ਼ਾਮਲ ਪੰਜਾਬ ਦੇ ਖੁਰਾਕ ਤੇ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਖ਼ਿਲਾਫ਼ ਹੁਣ ਰੈਡ ਕਾਰਨਰ ਨੋਟਿਸ ਜਾਰੀ ਕਰਵਾਇਆ ਗਿਆ ਹੈ | ਕਰੋੜਾਂ ਰੁਪਏ ਦੇ ਅਨਾਜ ਢੋਅ-ਢੁਆਈ ਘੁਟਾਲੇ ਜਿਸ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਹੋਰ ਕਈ ਲੋਕ ਗ੍ਰਿਫ਼ਤਾਰ ਹੋ ਚੁਕੇ ਹਨ ਪਰ ਇਸ ਮਾਮਲੇ ਵਿਚ ਪੰਜਾਬ ਦੇ ਫੂਡ ਸਪਲਾਈ ਵਿਭਾਗ ਦਾ ਸਾਬਕਾ ਅਧਿਕਾਰੀ ਆਰ.ਕੇ. ਸਿੰਗਲਾ ਲਗਾਤਾਰ ਵਿਜੀਲੈਂਸ ਤੋਂ ਬਚਿਆ ਆ ਰਿਹਾ ਹੈ | ਮੰਨਿਆ ਜਾ ਰਿਹਾ ਹੈ ਕਿ ਆਰ.ਕੇ. ਸਿੰਗਲਾ ਆਪਣੇ ਪਰਿਵਾਰ ਸਮੇਤ ਵਿਦੇਸ਼ ਚਲਾ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਖ਼ਿਲਾਫ਼ ਵਿਜੀਲੈਂਸ ਨੇ ਰੈਡ ਕਾਰਨਰ ਨੋਟਿਸ ਜਾਰੀ ਕਰਵਾਇਆ ਹੈ|