August 12, 2026
ਖਾਸ ਖ਼ਬਰਚੰਡੀਗੜ੍ਹਪੰਜਾਬ

 ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ

Baljitkaur

ਚੰਡੀਗੜ੍ਹ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ।

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ।
ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕਮਿਊਨਟੀ ਸੈਂਟਰਾਂ ਵਿੱਚ ਪਿੰਡਾਂ ਦੇ ਲੋਕਾਂ ਨੂੰ ਜਿਥੇ ਸਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉਥੇ ਹੀ ਬਿਨ੍ਹਾ ਕਿਸੇ ਖਰਚੇ ਤੋਂ ਨਿਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਲਾਇਬਰੇਰੀਆਂ ਬਣਾਇਆ ਜਾ ਰਹੀਆ ਹਨ।

ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਡਿਜੀਟਲ ਲਾਇਬਰੇਰੀ ਲਈ 20 ਕੰਪਿਊਟਰ ਦਿੱਤੇ ਤਾਂ ਜ਼ੋ ਵਿਦਿਆਰਥੀ ਆਪਣੀ ਪੜ੍ਹਾਈ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ
ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਦੀ ਤਿਆਰੀ ਲਈ ਕਿਤਾਬਾਂ ਅਤੇ ਦੋ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲਾਂ ਵੀ ਵੰਡੀਆਂ।

Related posts

ਗੈਂਗਸਟਰ ਅਰਸ਼ ਡੱਲਾ ਨੇ Facebook live ਅਤੇ ਫਿਰ WhatsApp call ਰਾਹੀਂ NRI ਨੂੰ ਦਿੱਤੀ ਧਮਕੀ

Current Updates

ਇਸ਼ਤਿਆਕ ਅਹਿਮਦ ਨੇ ਪੰਜਾਬ ਦੀ ਵੰਡ ਦੇ ਅਣਜਾਣੇ ਤੱਥਾਂ ਤੋਂ ਕਰਵਾਇਆ ਸਰੋਤਿਆਂ ਨੂੰ ਰੂਬਰੂ

Current Updates

ਟਰੱਕ ਖਾਈ ਵਿਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋਈ

Current Updates

Leave a Comment