December 1, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ!

Bhagwant Mann wishes the people including all Punjabis Eid Mubarak
ਸਾਡੀ ਸਰਕਾਰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ-ਮਾਨ

ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਹੈ। ਸ਼ਨੀਵਾਰ ਨੂੰ ਈਦ ਦੇ ਮੌਕੇ ‘ਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਦੀ ਮੁੱਖ ਦਰਗਾਹ, ਈਦਗਾਹ ‘ਤੇ ਪਹੁੰਚ ਕੇ ਸਿਜਦਾ ਕੀਤਾ ਅਤੇ ਪੰਜਾਬ ਦੀ ਸੁੱਖ- ਸ਼ਾਂਤੀ ਅਤੇ ਖੁਸ਼ਹਾਲੀ ਲਈ ਦੁਆ ਮੰਗੀ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਮੈਂ ਤੁਹਾਡੇ ਵਿਚਕਾਰ ਆ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਪੰਜਾਬ ਦੀ ਏਕਤਾ ਅਤੇ ਭਾਈਚਾਰਾ ਇੰਝ ਹੀ ਬਣਿਆ ਰਹੇ, ਰੱਬ ਅੱਗੇ ਇਹੋ ਅਰਦਾਸ ਹੈ।

ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ। ਸਾਡੇ ਗੁਰੂਆਂ ਨੇ ਸਾਨੂੰ ਉਪਦੇਸ਼ ਦਿੱਤਾ ਹੈ ਕਿ ਆਪਸੀ ਪਿਆਰ ਅਤੇ ਭਾਈਚਾਰਾ ਕਾਇਮ ਰੱਖਣ ਅਤੇ ਸੱਚ ਦਾ ਸਾਥ ਦੇਣ ਸਿਖਾਇਆ ਹੈ। ਇਸ ਲਈ ਇੱਥੇ ਹਿੰਸਾ ਅਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।

ਉਨ੍ਹਾਂ ਪੰਜਾਬ ਦੇ ਦੋ ਸੰਸਦ ਮੈਂਬਰਾਂ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਿੱਖ ਬਹੁਲਤਾ ਵਾਲਾ ਇਲਾਕਾ ਹੋਣ ਦੇ ਬਾਵਜੂਦ ਇੱਥੇ ਹਿੰਦੂ ਅਤੇ ਮੁਸਲਿਮ ਭਾਈਚਾਰੇ ਦੇ ਸੰਸਦ ਮੈਂਬਰ ਹਨ ਕਿਉਂਕਿ ਪੰਜਾਬ ਦੇ ਲੋਕ ਜਾਤੀ-ਧਰਮ ਦੇ ਆਧਾਰ ‘ਤੇ ਨਹੀਂ ਬਲਕਿ ਚੰਗੀ ਸੋਚ ਅਤੇ ਵਿਕਾਸ ਦੇ ਆਧਾਰ ‘ਤੇ ਵੋਟ ਦਿੰਦੇ ਹਨ। ਇਹੋ ਪੰਜਾਬ ਦੀ ਖਾਸੀਅਤ ਹੈ।

ਮਾਨ ਨੇ ਕਿਹਾ ਕਿ ਮੈਂ ਕਦੇ ਵੀ ਜਾਤ ਅਤੇ ਧਰਮ ਦੀ ਰਾਜਨੀਤੀ ਨਹੀਂ ਕੀਤੀ। ਸੰਗਰੂਰ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਮੈਂ ਹਮੇਸ਼ਾ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਆਮ ਲੋਕਾਂ ਲਈ ਕੰਮ ਕੀਤਾ ਹੈ। ਸਾਡੀ ਸਰਕਾਰ ਦਾ ਉਦੇਸ਼ ਸਾਂਝੇ ਘਰਾਂ ਦੇ ਸਾਰੇ ਬੱਚਿਆਂ ਅਤੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇ ਕੇ ਸਮਾਜ ਵਿੱਚ ਬਰਾਬਰੀ ਲਿਆਉਣਾ ਹੈ। ਕਿਉਂਕਿ ਇਹ ਸਿੱਖਿਆਹੀ ਹੈ ਜਿਸ ਰਾਹੀਂ ਕੋਈ ਸਮਾਜ ਤਰੱਕੀ ਕਰ ਸਕਦਾ ਹੈ।

Related posts

SIR ਅਭਿਆਸ ਵਾਲੇ ਸੂਬਿਆਂ ਵਿੱਚ ਕਾਂਗਰਸ ਕਰੇਗੀ ਸਮੀਖਿਆ ਮੀਟਿੰਗ

Current Updates

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਜੋੜਿਆਂ ਦੀ ਸੇਵਾ

Current Updates

ਰੂਸ ਦਾ ਯੂਕਰੇਨ ’ਤੇ ਮਿਜ਼ਾਈਲ ਹਮਲਾ; 32 ਮੌਤਾਂ; 84 ਜ਼ਖ਼ਮੀ

Current Updates

Leave a Comment