September 27, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
* ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ
ਲੁਧਿਆਣਾ,:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ।
ਮੀਟਿੰਗ ਦੇ ਸ਼ੁਰੂ ਵਿੱਚ ਮੰਤਰੀ ਮੰਡਲ ਨੇ ਦੋ ਮਿੰਟ ਦਾ ਮੌਨ ਰੱਖ ਕੇ ਅਕਾਲੀ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੀ ਵਜ਼ਾਰਤ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।    

Related posts

ਸ਼ਾਹ ਨੂੰ ਮਿਲਣ ਲਈ ਹੋਟਲ ਪੁੱਜੇ ਨਿਤੀਸ਼ ਕੁਮਾਰ

Current Updates

ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ; ਦਿੱਲੀ ਹਵਾਈ ਅੱਡੇ ’ਤੇ 148 ਉਡਾਣਾਂ ਰੱਦ

Current Updates

ਜੰਮੂ ਕਸ਼ਮੀਰ ਦੇ ਕਿਸ਼ਤਵਾੜ ’ਚ ਮੁਕਾਬਲੇ ਦੌਰਾਨ ਫੌਜ ਦੇ ਚਾਰ ਜਵਾਨ ਜ਼ਖ਼ਮੀ, ਤਿੰਨ ਦੀ ਹਾਲਤ ਗੰਭੀਰ

Current Updates

Leave a Comment