December 1, 2025
ਅੰਤਰਰਾਸ਼ਟਰੀਖਾਸ ਖ਼ਬਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫਤਾਰ

Pakistan's former PM Imran Khan arrested,

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨੀਮ ਫੌਜੀ ਬਲ ਨੇ ਅੱਜ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕਰ ਲਿਆ। ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾ ਮੁਸਰੱਤ ਚੀਮਾ ਨੇ ਟਵਿੱਟਰ ‘ਤੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ, ‘ਉਹ ਇਸ ਸਮੇਂ ਇਮਰਾਨ ਖਾਨ ਨੂੰ ਤਸੀਹੇ ਦੇ ਰਹੇ ਹਨ, ਉਹ ਖਾਨ ਸਾਹਿਬ ਨੂੰ ਕੁੱਟ ਰਹੇ ਹਨ।’ ਇਸ ਘਟਨਾ ਦੀ ਪੁਸ਼ਟੀ ਪੀਟੀਆਈ ਦੇ ਵਕੀਲ ਫੈਜ਼ਲ ਚੌਧਰੀ ਨੇ ਵੀ ਕੀਤੀ ਹੈ। ਇਸ ਦੌਰਾਨ ਜਦੋਂ ਉਸ ਦੇ ਸਮਰਥਕਾਂ ਨੇ ਹੰਗਾਮਾ ਕੀਤਾ ਤਾਂ ਜਵਾਨਾਂ ਵੱਲੋਂ ਉਸ ਦੀ ਕੁੱਟਮਾਰ ਵੀ ਕੀਤੀ ਗਈ। ਇਮਰਾਨ ਖ਼ਾਨ ਖ਼ਿਲਾਫ਼ ਤੋਸ਼ਾਖਾਨਾ ਕੇਸ ਸਮੇਤ ਕੁੱਲ 114 ਮਾਮਲੇ ਦਰਜ ਹਨ। ਉਸ ‘ਤੇ ਗ੍ਰਿਫਤਾਰੀ ਦੀ ਤਲਵਾਰ ਲੰਬੇ ਸਮੇਂ ਤੋਂ ਲਟਕ ਰਹੀ ਸੀ ਅਤੇ ਪੁਲਸ ਕਈ ਵਾਰ ਉਸ ਦੇ ਘਰ ਜਾ ਚੁੱਕੀ ਸੀ ਪਰ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ। ਫਿਲਹਾਲ ਇਮਰਾਨ ਖਾਨ ਨੂੰ ਕਿੱਥੇ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਿੱਥੇ ਲਿਜਾਇਆ ਗਿਆ ਹੈ, ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।

Related posts

ਰਾਜਸਥਾਨ: ਮਹਿਲਾ ਨੇ ਤਿੰਨ ਸਾਲਾ ਬੱਚੀ ਨੂੰ ਝੀਲ ’ਚ ਸੁੱਟਿਆ

Current Updates

ਟੈਰਿਫ ਯੁੱਧ ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ’ਤੇ ਕਰੜੇ ਟੈਕਸ ਲਾਏ

Current Updates

88 ਸਾਲਾ ਪੋਪ ਫਰਾਂਸਿਸ ਦਾ ਦੇਹਾਂਤ

Current Updates

Leave a Comment