June 28, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

Due to the policies of the honest government, there was a massive increase in revenue and more facilities for the people of Punjab - Chief Minister
ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com ‘ਤੇ ਕਰ ਸਕਦੇ ਨੇ ਸੰਪਰਕ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿੱਚ ਹਿੰਸਾ ਦੀ ਲਪੇਟ ਵਿਚ ਆਏ ਸੂਬੇ ਮਨੀਪੁਰ ਤੋਂ ਸੁਰੱਖਿਅਤ ਕੱਢਿਆ ਗਿਆ।
ਇਸ ਬਾਰੇ ਮੁੱਖ ਮੰਤਰੀ ਨੇ ਉੱਤਰ ਪੂਰਬੀ ਸੂਬੇ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਹ ਛੇਤੀ ਹੀ ਘਰ ਵਾਪਸ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ ਜੋ ਮਨੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈਡੀ sahotramanjeet@gmail.com ‘ਤੇ ਸੰਪਰਕ ਕਰ ਸਕਦੇ ਹਨ। ਮਨੀਪੁਰ ਵਿੱਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਨਾਜ਼ੁਕ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਨੀਪੁਰ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢੇ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਮਨੀਪੁਰ ਹਿੰਸਾ ਵਿੱਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਉਣ ਵਾਸਤੇ ਲੋੜੀਂਦੇ ਕਦਮ ਚੁੱਕੇਗੀ।

Related posts

ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਮਲੇ ’ਚ ਪੰਜ ਪਿਸਤੌਲਾਂ ਸਣੇ ਇਕ ਕਾਬੂ

Current Updates

ਕਿਸਾਨ ਅੰਦੋਲਨ: ਇੱਕ ਸਾਲ ਦੇ ਵਕਫ਼ੇ ਤੋਂ ਬਾਅਦ ਕਿਸਾਨਾਂ ਅਤੇ ਕਮੇਟੀ ਵਿਚਾਲੇ ਮੁੜ ਹੋਵੇਗੀ ਗੱਲਬਾਤ

Current Updates

ਸਿੰਗਾਪੁਰ: 12 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਭਾਰਤੀ ਸੈਲਾਨੀ ਨੂੰ ਕੈਦ

Current Updates

Leave a Comment