September 26, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ

CABINET LED BY CM GIVES LABOUR DAY GIFTS
‘ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ

ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਅੰਤਰਰਾਸ਼ਟਰੀ ਪੱਧਰ ਤੇ ਸ਼ਲਾਘਾ ਹੋਈ ਹੈ ।
ਦੱਸਣਯੋਗ ਹੈ ਕਿ ਯੂ.ਏ.ਈ. ਸਥਿਤ ਅਖ਼ਬਾਰ ‘ਗਲਫ਼ ਨਿਊਜ਼’ ਨੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਨੂੰ ਦੇਸ਼ ਭਰ ਵਿੱਚ ਇਸ ਫੈਸਲੇ ਨੂੰ ਲਾਗੂ ਕਰਨ ਦੀ ਵਕਾਲਤ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਗਲਫ ਨਿਊਜ਼’ ਵੱਲੋਂ ਇਸ ਲੋਕ ਪੱਖੀ ਪਹਿਲਕਦਮੀ ਦੀ ਭਰਵੀਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦੀ ਅੰਤਰਰਾਸ਼ਟਰੀ ਮੀਡੀਆ ਵੱਲੋਂ ਕੀਤੀ ਗਈ ਸ਼ਲਾਘਾ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਹੋਰ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇ ਪੰਜਾਬ ਸਰਕਾਰ ਦੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਵੀ ਫੈਸਲਾ ਲੈਣ ਦੇ ਸਟੈਂਡ ਦੀ ਵੀ ਗਵਾਹੀ ਭਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ ਲੋਕ ਭਲਾਈ ਦਾ ਰਾਹ ਦਿਖਾਏਗਾ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਮਿਲ ਕੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਲਈ ਆਪਣਾ ਯੋਗਦਾਨ ਪਾਈਏ। ਭਗਵੰਤ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਮੀਡੀਆ ਦੀਆਂ ਰਿਪੋਰਟਾਂ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਅੱਜ ਵਡੇਰੇ ਲੋਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਦੇਸ਼ ਵਿੱਚੋਂ ਮੋਹਰੀ ਹੈ।
ਗੌਰਤਲਬ ਹੈ ਕਿ ”ਗਲਫ਼ ਨਿਊਜ਼’ ਨੇ ਆਪਣੀ ਤਾਜ਼ਾ ਸਟੋਰੀ ਵਿੱਚ ਮੁੱਖ ਮੰਤਰੀ ਦੀ ਇਸ ਨੇਕ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਮੁੱਖ ਅਖਬਾਰ ਨੇ ਅੱਗੇ ਕਿਹਾ ਹੈ ਕਿ ਭਾਰਤ ਨੂੰ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਸਬੰਧੀ ਭਗਵੰਤ ਮਾਨ ਦੇ ਫੈਸਲੇ ਨੂੰ ਅਪਨਾਉਣਾ ਚਾਹੀਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੀ ਪੰਜਾਬ ਸਰਕਾਰ ਨੇ ਦਫਤਰਾਂ ਦਾ ਸਮਾਂ ਬਦਲਿਆ ਹੈ ਅਤੇ ਇਸ ਪਹਿਲਕਦਮੀ ‘ਤੇ ਗੌਰ ਕਰਦਿਆਂ ਵਡੇਰੇ ਜਨਤਕ ਹਿੱਤਾਂ ਲਈ ਪੂਰੇ ਦੇਸ਼ ਵਿੱਚ ਇਸ ਫੈਸਲੇ ਨੂੰ ਅਪਣਾਇਆ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਾਲ ਹੀ ਵਿੱਚ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਵੱਡੇ ਪੱਧਰ ‘ਤੇ ਲੋਕਾਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਇਸ ਕਦਮ ਰਾਹੀਂ ਸੂਬਾ ਸਰਕਾਰ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਕਰ ਰਹੀ ਹੈ। ਆਪਣੀ ਤਰ੍ਹਾਂ ਦੇ ਇਸ ਪਹਿਲੇ ਕਦਮ ਨਾਲ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਹੱਲ ਹੋਣ ਦੇ ਨਾਲ-ਨਾਲ ਲਗਭਗ 50 ਕਰੋੜ ਰੁਪਏ ਦੀ ਬਚਤ ਹੋਵੇਗੀ।

Related posts

ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ 7-10 ਦਿਨਾਂ ‘ਚ ਹੋਵੇਗੀ ਸ਼ੁਰੂ : ਮੁੱਖ ਮੰਤਰੀ ਆਤਿਸ਼ੀ

Current Updates

ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਮਿਲੀ ਜ਼ਮਾਨਤ, 8 ਸਾਲਾਂ ਤੋਂ ਜੇਲ੍ਹ ‘ਚ ਸੀ ਬੰਦ

Current Updates

ਜਦੋਂ 3 ਸਾਲ ਤੱਕ ਮਹਿੰਗਾਈ ਭੱਤਾ ਮਿਲਣਾ ਹੀ ਨਹੀਂ, ਤਾਂ ਪ੍ਰਚਾਰ ਕਿਸ ਗੱਲ ਦਾ: ਸੁਨੀਲ ਜਾਖੜ

Current Updates

Leave a Comment