August 12, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਜਲੰਧਰ ’ਚ ਚਲਿਆ ‘ਆਪ’ ਦਾ ਜਾਦੂ, ਸੁਸ਼ੀਲ ਰਿੰਕੂ ਨੇ ਹਾਸਲ ਕੀਤੀ ਵੱਡੀ ਜਿੱਤ

AAP's magic continued in Jalandhar, Sushil Rinku won a big victory

ਜਲੰਧਰ: ਅੱਜ ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਆਪ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ ਤੇ ਕਾਂਗਰਸ ਨੇ 243,450 ਵੋਟਾਂ ਲਈਆਂ। ਤੀਜੇ ਨੰਬਰ ਉਤੇ ਅਕਾਲੀ ਬਸਪਾ ਨੇ 158354 ਵੋਟਾਂ ਪ੍ਰਾਪਤ ਕੀਤੀਆਂ ਅਤੇ ਆਖੀਰ ਵਿਚ ਭਾਜਪਾ ਨੇ 134,706 ਵੋਟਾਂ ਹਾਸਲ ਕੀਤੀਆਂ। ਇਹ ਕਾਂਗਰਸ ਲਈ ਵੱਡਾ ਝਟਕਾ ਹੈ, ਉਸ ਕੋਲ ਇਹ ਸੀਟ 1999 ਤੋਂ ਸੀ। ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਵਿਧਵਾ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਸੀ।
ਜਲੰਧਰ ਜ਼ਿਮਨੀ ਚੋਣ ਚ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ
ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲੰਧਰ ਜਿੱਤ ਤੋਂ ਇਹ ਸਾਬਿਤ ਹੋ ਗਿਆ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਮੋਹਰ ਲਾਈ ਹੈ। ਸਾਡੀ 14 ਮਹੀਨਿਆਂ ਦੀ ਸਰਕਾਰ ਦੌਰਾਨ ਲਏ ਫ਼ੈਸਲੇ ਲੋਕਾਂ ਨੂੰ ਪਸੰਦ ਆਏ ਹਨ ਤੇ ਉਨ੍ਹਾਂ ਨੇ ਜਲੰਧਰ ਲੋਕ ਸਭਾ ਸੀਟ ‘ਤੇ ਵੀ ਸਾਨੂੰ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਧਰਮਾਂ ਦੇ ਨਾਂ ‘ਤੇ ਵੋਟਾਂ ਨਹੀਂ ਮੰਗੀਆਂ ਸਨ ਸਗੋਂ ਮੁੱਦਿਆਂ ਦੀ ਸਿਆਸਤ ਕੀਤੀ ਹੈ। ਜਲੰਧਰ ਚੋਣ ਪ੍ਰਚਾਰ ਦੌਰਾਨ ਅਸੀਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਨਾਲ ਗੱਲਬਾਤ ਕਰਦੇ ਰਹੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਕਿਉਂਕਿ ਅਸੀਂ ਪਹਿਲਾਂ ਕੀਤੇ ਵਾਅਦਿਆਂ ‘ਤੇ ਖਰੇ ਉੱਤਰੇ ਹਾਂ ਇਸ ਕਰਕੇ ਜਲੰਧਰ ਦੇ ਵੋਟਰਾਂ ਨੇ ਸਾਡੇ ‘ਤੇ ਭਰੋਸਾ ਜਤਾਇਆ ਤੇ ਸਾਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
ਮੁੱਖ ਮੰਤਰੀ ਨੇ ਅੱਗੇ ਬੋਲਦਿਆਂ ਕਿਹਾ ਕਿ ਜਲੰਧਰ ਚੋਣ ਪ੍ਰਚਾਰ ਦੌਰਾਨ ਜਿਨ੍ਹਾਂ ਲੋਕਾਂ ਨੇ ਸਾਨੂੰ ਮਾਣ ਸਨਮਾਨ ਦਿੱਤਾ, ਸਾਡੀ ਇੱਜ਼ਤ ਕੀਤੀ, ਸਾਡੇ ‘ਤੇ ਫੁੱਲਾਂ ਦੀ ਵਰਖਾ ਕੀਤੀ ਅਸੀਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਵਿਰੋਧੀਆਂ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਾਨੂੰ ਗਾਲ੍ਹਾਂ ਕੱਢੀਆਂ, ਗ਼ਲਤ ਟਿੱਪਣੀਆਂ ਕੀਤੀਆਂ, ਉਨ੍ਹਾਂ ਦਾ ਵੀ ਭਲਾ ਹੋਵੇ। ਆਉਣ ਵਾਲੇ ਦਿਨਾਂ ‘ਚ ਸ਼ਾਇਦ ਸਾਡੇ ਸਿਆਸੀ ਵਿਰੋਧੀ ਵੀ ਆਪਣਾ ਏਜੰਡਾ ਬਦਲ ਲੈਣ ਕਿਉਂਕਿ ਲੋਕਾਂ ਨੇ ਨਕਾਰਾਤਮਕ ਸਿਆਸਤ ਨੂੰ ਨਾਕਾਰ ਦਿੱਤਾ ਹੈ। ਹੁਣ ਲੋਕ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲਿਆਂ, ਤਾਅਨੇ ਮਿਹਣੇ ਮਾਰਨ ਜਾਂ ਨਿੱਜੀ ਟਿੱਪਣੀਆਂ ਕਰਨ ਵਾਲਿਆਂ ਨੂੰ ਨਹੀਂ ਸਗੋਂ ਵਿਕਾਸ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਪਸੰਦ ਕਰਨ ਲੱਗੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਵਾਲਿਆਂ ਨੇ ਸਾਡੇ ‘ਤੇ ਭਰੋਸਾ ਕੀਤਾ ਹੈ, ਹੁਣ ਸਾਨੂੰ ਹੋਰ ਕੰਮ ਕਰਨਾ ਹੋਵੇਗਾ ਕਿਉਂਕਿ ਸਾਡੀ ਜ਼ਿੰਮੇਵਾਰੀ ਵਧ ਗਈ ਹੈ। ਅਸੀਂ ‘ਰੰਗਲਾ ਪੰਜਾਬ’ ਵੱਲ ਵਧ ਰਹੇ ਹਾਂ। ਇਸ ਜਿੱਤ ਨਾਲ ਸਾਡਾ ਹੌਂਸਲਾ ਵਧਿਆ ਹੈ ਕਿਉਂਕਿ ਬਾਕੀ ਸਾਰੀਆਂ ਪਾਰਟੀਆਂ ਇਕ ਪਾਸੇ ਸਨ ਤੇ ਆਮ ਆਦਮੀ ਪਾਰਟੀ ਇਕ ਪਾਸੇ। ਵੋਟਰਾਂ ਨੇ ਹੋਰ ਸਾਰਿਆਂ ਨੂੰ ਨਕਾਰ ਕੇ ਸਾਨੂੰ ਜਿੱਤ ਦਾ ਫਤਵਾ ਦਿੱਤਾ ਹੈ। ਅਸੀਂ ਆਸਾਂ-ਉਮੀਦਾਂ ‘ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਾਂਗੇ।
ਅੰਤ ਵਿੱਚ ਮੁੱਖ ਮੰਤਰੀ ਨੇ ਚੋਣ ਪ੍ਰਚਾਰ ਦੌਰਾਨ ਘਰਾਂ ਤੋਂ ਬਾਹਰ ਨਿਕਲਣ ਵਾਲੇ ਹਰ ਵਰਕਰ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਹੈ। ਜਲੰਧਰ ‘ਚ ਕਾਂਗਰਸ ਦਾ ਕੋਈ ਵੱਡਾ ਨੇਤਾ ਵੋਟ ਮੰਗਣ ਨਹੀਂ ਆਇਆ ਸੀ ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਇਹ ਸੀਟ ਸਾਡੀ ਪੱਕੀ ਹੈ ਪਰ ਲੋਕਾਂ ਨੇ ਉਨ੍ਹਾਂ ਦਾ ਵਹਿਮ ਤੋੜ ਦਿੱਤਾ ਹੈ।

Related posts

ਕੌਣ ਹਨ HC ਦੇ ਚੀਫ਼ ਜਸਟਿਸ ਮਨਮੋਹਨ? ਜਿਨ੍ਹਾਂ ਨੂੰ ਸੁਪਰੀਮ ਕੋਰਟ ਦਾ ਬਣਾਇਆ ਗਿਆ ਜੱਜ, ਪਿਤਾ ਰਹਿ ਚੁੱਕੇ ਹਨ ਦਿੱਲੀ ਦੇ LG

Current Updates

ਜਥੇਦਾਰ ਵੱਲੋਂ ਨਿਊਜ਼ੀਲੈਂਡ ’ਚ ਗੁਰਦੁਆਰਾ ਕਮੇਟੀਆਂ ਨਾਲ ਬੈਠਕ

Current Updates

ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਕਰੇਲੇ ਦਾ ਜੂਸ

Current Updates

Leave a Comment