July 29, 2026
ਖਾਸ ਖ਼ਬਰਚੰਡੀਗੜ੍ਹਪੰਜਾਬ

 ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

After winning the Jalandhar Lok Sabha by-election, Sushil Rinku met Kejriwal and Bhagwant Mann

ਨਵੀਂ ਦਿੱਲੀ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਸ਼ੀਲ ਰਿੰਕੂ ਨੂੰ ਜਿੱਤ ਦੀ ਵਧਾਈ ਦਿੱਤੀ। ਮੁਲਾਕਾਤ ਮਗਰੋਂ ਟਵੀਟ ਕਰਦਿਆਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਜੀ ਨਾਲ ਮੁਲਾਕਾਤ ਕੀਤੀ ਜਿਥੇ ਉਹਨਾਂ ਵਲੋਂ ਜਿੱਤਣ ਦੀ ਖੁਸ਼ੀ ਵਿੱਚ ਮੂੰਹ ਮਿੱਠਾ ਕਰਵਾਇਆ ਗਿਆ। ਮੈਂ ਜਲੰਧਰ ਵਾਸੀਆਂ ਨਾਲ ਵਾਅਦਾ ਕਰਦਾ ਹਾਂ ਕਿ ਉਹਨਾਂ ਦੀ ਆਵਾਜ਼ ਸੰਸਦ ਤੱਕ ਬੁਲੰਦ ਹੋਵੇਗੀ। ਇਨਕਲਾਬ ਜ਼ਿੰਦਾਬਾਦਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੀ ਲਹਿਰ ਸਮੇਂ ਵੀ ਜਲੰਧਰ ਦੇ ਨੌਂ ਹਲਕਿਆਂ ’ਚੋਂ ਕਾਂਗਰਸ ਨੇ ਪੰਜ ’ਤੇ ਜਿੱਤ ਹਾਸਲ ਕੀਤੀ ਸੀ ਪਰ ‘ਆਪ’ ਵੱਲੋਂ ਇੱਕ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਹਲਕੇ ਦੇ ਲੋਕਾਂ ਨੇ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ‘ਆਪ’ ਦਾ ਲੋਕ ਸਭਾ ਵਿੱਚ ਮੁੜ ਤੋਂ ਖਾਤਾ ਖੁੱਲ੍ਹ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਮਗਰੋਂ ਪਾਰਟੀ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ।

Related posts

ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਰਮਜ਼ਾਨ ਮਹੀਨੇ ਦੀ ਵਧਾਈ

Current Updates

सुधार सभा श्री केदार नाथ जी रजि: शिव मूर्ति में जन्मदिन, शादी की सालगिरह मनाने का पूरा इंतज़ाम है — सतनाम हसीजा

Current Updates

ਬਿਹਾਰ ਭਾਰਤ ਦੀ ਅਪਰਾਧ ਰਾਜਧਾਨੀ ਵਿੱਚ ਬਦਲ ਗਿਆ ਹੈ: ਰਾਹੁਲ ਗਾਂਧੀ

Current Updates

Leave a Comment