December 1, 2025
ਖਾਸ ਖ਼ਬਰਰਾਸ਼ਟਰੀ

ਸਿੱਧਰਮਈਆ ਮੁੱਖ ਮੰਤਰੀ ਤੇ ਸ਼ਿਵਕੁਮਾਰ ਬਣਨਗੇ ਉੱਪ ਮੁੱਖ ਮੰਤਰੀ, ਸਹੁੰ ਚੁੱਕ ਸਮਾਗਮ 20 ਨੂੰ

Karnataka: Siddaramaiah will be the Chief Minister and Shivakumar will be the Deputy, swearing-in ceremony on 20

ਨਵੀਂ ਦਿੱਲੀ – ਕਾਂਗਰਸ ਨੇ ਕਈ ਅਟਕਲਾਂ ਨੂੰ ਰੋਕ ਲਗਾਉਂਦੇ ਹੋਏ ਵੀਰਵਾਰ ਨੂੰ ਆਪਣੇ ਸੀਨੀਅਰ ਨੇਤਾ ਸਿੱਧਰਮਈਆ ਨੂੰ ਕਰਨਾਟਕ ਦਾ ਨਵਾਂ ਮੁੱਖ ਮੰਤਰੀ ਅਤੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਡੀ.ਕੇ. ਸ਼ਿਵ ਕੁਮਾਰ ਨੂੰ ਉੱਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਸੀਨੀਅਰ ਨੇਤਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਅਤੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ ਸ਼੍ਰੀ ਸ਼ਿਵਕੁਮਾਰ ਨਾਲ ਕਈ ਘੰਟਿਆਂ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਨੇ ਇਹ ਐਲਾਨ ਕੀਤਾ। ਸਿੱਧਰਮਈਆ ਵਰੁਣਾ ਵਿਧਾਨ ਸਭਾ ਖੇਤਰ ਤੋਂ ਜਿੱਤੇ ਹਨ, ਜਦੋਂ ਕਿ ਸ਼ਿਵ ਕੁਮਾਰ ਕਨਕਪੁਰਾ ਸੀਟ ਤੋਂ ਜਿੱਤੇ ਹਨ। ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਗਠਨ ਇੰਚਾਰਜ ਕੇ.ਸੀ. ਵੇਣੂਗੋਪਾਲ ਨੇ ਪਾਰਟੀ ਹੈੱਡ ਕੁਆਰਟਰ ‘ਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ,”ਕਾਂਗਰਸ ਪ੍ਰਧਾਨ ਨੇ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਫ਼ੈਸਲਾ ਕੀਤਾ ਹੈ ਕਿ ਸਿੱਧਰਮਈਆ ਕਰਨਾਟਕ ਦੇ ਮੁੱਖ ਮੰਤਰੀ ਹੋਣਗੇ ਅਤੇ ਡੀ.ਕੇ. ਸ਼ਿਵਕੁਮਾਰ ਇਕਲੌਤੇ ਉੱਪ ਮੁੱਖ ਮੰਤਰੀ ਹੋਣਗੇ।” ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੇਰ ਰਾਤ ਸ੍ਰੀ ਵੇਣੂਗੋਪਾਲ ਅਤੇ ਕਰਨਾਟਕ ਦੇ ਜਨਰਲ ਸਕੱਤਰ ਇੰਚਾਰਜ ਰਣਦੀਪ ਸੁਰਜੇਵਾਲਾ ਨਾਲ ਲੰਬੀ ਗੱਲਬਾਤ ਕੀਤੀ ਅਤੇ ਫਿਰ ਉਨ੍ਹਾਂ ਨੂੰ ਇਸ ਫਾਰਮੂਲੇ ‘ਤੇ ਮਨਾਉਣ ਲਈ ਸਿੱਧਾਰਮਈਆ ਅਤੇ ਸ਼ਿਵਕੁਮਾਰ ਨਾਲ ਵੱਖਰੇ ਤੌਰ ‘ਤੇ ਗੱਲਬਾਤ ਕੀਤੀ। ਸਹੁੰ ਚੁੱਕ ਸਮਾਗਮ 20 ਮਈ ਨੂੰ ਬਾਅਦ ਦੁਪਹਿਰ 12:30 ਵਜੇ ਹੋਵੇਗਾ। ਅੱਜ ਸ਼ਾਮ ਨੂੰ ਬੰਗਲੌਰ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ, ਜਿਸ ‘ਚ ਅਧਿਕਾਰਤ ਐਲਾਨ ਕੀਤਾ ਜਾ ਸਕਦਾ ਹੈ।

Related posts

ਫਾਰਮਾ ਸ਼ੇਅਰਾਂ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਜ਼ਾਰ ਡਿੱਗਿਆ

Current Updates

ਬੰਬੀਹਾ ਗੈਂਗ ਦੇ 2 ਗੁਰਗੇ ਕਾਬੂ, 6 ਪਿਸਤੌਲ ਅਤੇ 19 ਕਾਰਤੂਸ ਬਰਾਮਦ

Current Updates

ਸੀਚੇਵਾਲ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਮਤਾ ਪਾਸ

Current Updates

Leave a Comment