March 29, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

Vigilance Bureau registered a case against Excise officer Birdi on the charge of creating wealth in excess of income

ਚੰਡੀਗੜ੍ਹ,:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿੱਚ ਘਪਲਾ ਕੀਤਾ ਸੀ। ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਬਿਊਰੋ ਕੋਲ ਉਕਤ ਕੇਸ ਸਬੰਧੀ ਜਾਂਚ ਵਿੱਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related posts

ਤਾਮਿਲਨਾਡੂ ਭਗਦੜ: ਐਫਆਈਆਰ ਵਿੱਚ ਅਦਾਕਾਰ ਵਿਜੇ ’ਤੇ ‘ਜਾਣਬੁੱਝ ਦੇਰੀ ਕਰਨ’ ਦੇ ਦੋਸ਼

Current Updates

ਗਰੀਬੀ ਨਾਲ ਜੂਝਦੇ ਪਰਿਵਾਰ ਨੇ 50 ਹਜ਼ਾਰ ’ਚ ਵੇਚਿਆ ਮਹੀਨੇ ਦਾ ਬੱਚਾ

Current Updates

ਅਡਾਨੀ ਮੁੱਦੇ ’ਤੇ ਮੋਦੀ ਦੇਸ਼ ’ਚ ਚੁੱਪ ਧਾਰ ਲੈਂਦੇ ਨੇ, ਵਿਦੇਸ਼ਾਂ ’ਚ ‘ਨਿੱਜੀ ਮਾਮਲਾ’ ਆਖ ਪੱਲਾ ਝਾੜ ਲੈਂਦੇ ਨੇ: ਰਾਹੁਲ ਗਾਂਧੀ

Current Updates

Leave a Comment