October 28, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

Bhupinder Singh joins as Director, Information and Public Relations Department
ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ

ਚੰਡੀਗੜ੍ਹ, : 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ – 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੌਜੂਦਾ ਆਧੁਨਿਕ ਯੁੱਗ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਸ੍ਰੀ ਭੁਪਿੰਦਰ ਸਿੰਘ, ਜੋ ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਹਨ, ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।

Related posts

‘ਦਿਲ ਚਾਹਤਾ ਹੈ’ ਦੇ 25 ਸਾਲ: ਉਹ ਫ਼ਿਲਮ ਜਿਸ ਨੇ ਭਾਰਤੀ ਸਿਨੇਮਾ ‘ਚ ਦੋਸਤੀ ਦੇ ਮਾਇਨੇ ਬਦਲ ਦਿੱਤੇ

Current Updates

‘ਵੋਟ ਚੋਰਾਂ’ ਨੂੰ ਬਚਾਅ ਰਿਹੈ ਮੁੱਖ ਚੋਣ ਕਮਿਸ਼ਨਰ: ਰਾਹੁਲ ਗਾਂਧੀ

Current Updates

ਫਿਰੋਜ਼ਪੁਰ ‘ਚ ਰਾਜ ਪੱਧਰੀ ਸਮਾਗਮ: ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ; ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Current Updates

Leave a Comment