April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼

Ticket theft in Delhi Airport-Ludhiana Volvo bus; Laljit Singh Bhullar orders to sack conductor
ਟਰਾਂਸਪੋਰਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ”

ਚੰਡੀਗੜ੍ਹ,: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ ਫੜੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 6 ਮੈਂਬਰੀ ਉੱਡਣ ਦਸਤੇ ਨੇ ਪਾਣੀਪਤ ਵਿਖੇ ਰਾਤ 11.20 ਵਜੇ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਜਲੰਧਰ ਡਿਪੂ ਦੀ ਵਾਲਵੋ ਬੱਸ ਨੰਬਰ ਪੀ.ਬੀ.08-ਸੀ.ਐਕਸ-9053 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਡਕਟਰ ਨੇ ਸਵਾਰੀਆਂ ਤੋਂ 3,555 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟਾਂ ਜਾਰੀ ਨਹੀਂ ਸਨ ਕੀਤੀਆਂ।

ਕੈਬਨਿਟ ਮੰਤਰੀ ਨੇ ਬੱਸ ਦੇ ਕੰਡਕਟਰ ਜਗਦੀਸ਼ ਸਿੰਘ ਨੂੰ 3,555 ਗ਼ਬਨ ਕਰਨ ਦੇ ਦੋਸ਼ ਵਿੱਚ ਤੁਰੰਤ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਟਰਾਂਸਪੋਰਟ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਿਛਲੇ ਹਫ਼ਤੇ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ”

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਵੱਲੋਂ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਸਬੰਧੀ ਕਾਰਵਾਈ ਕਰਨ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਿਛਲੇ ਹਫ਼ਤੇ “ਮਨਿਸਟਰ ਫ਼ਲਾਇੰਗ ਸਕੁਐਡ” ਗਠਤ ਕੀਤਾ ਗਿਆ ਸੀ।

ਇਸ ਚੈਕਿੰਗ ਟੀਮ ਨੂੰ ਟਰਾਂਸਪੋਰਟ ਮੰਤਰੀ ਦੇ ਹੁਕਮਾਂ ਅਨੁਸਾਰ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ ‘ਤੇ ਚਲ ਰਹੀ ਐਸ.ਟੀ.ਯੂ. ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ।

ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਸ੍ਰੀ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਸ੍ਰੀ ਮਦਨ ਲਾਲ (ਐਸ.ਐਸ), ਸ੍ਰੀ ਰਾਮੇਸ਼ ਕੁਮਾਰ (ਇੰਸਪੈਕਟਰ), ਸ੍ਰੀ ਸੁਖਵਿੰਦਰ ਸਿੰਘ (ਇੰਸਪੈਕਟਰ), ਸ੍ਰੀ ਸੁਰਿੰਦਰ ਕੁਮਾਰ (ਸਬ-ਇੰਸਪੈਕਟਰ) ਅਤੇ ਸ੍ਰੀ ਸੁਖਦੀਪ ਸਿੰਘ (ਸਬ-ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ।

Related posts

ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ; ਸੈਂਸੈਕਸ 5 ਦਿਨਾਂ ਦੀ ਗਿਰਾਵਟ ਤੋਂ ਬਾਅਦ ਚੜ੍ਹਿਆ

Current Updates

ਚੈੱਕ ਬਾਊਂਸ ਮਾਮਲਾ: ਫਿਲਮਸਾਜ਼ ਰਾਮ ਗੋਪਾਲ ਵਰਮਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

Current Updates

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ

Current Updates

Leave a Comment