April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖਤਾਂ ਦੀ ਕਟਾਈ ਦੇ ਇਵਜ਼ ਵਿੱਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70,000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਾਜਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related posts

ਅਜੈ ਕੁਮਾਰ ਭੱਲਾ ਨੇ ਮਨੀਪੁਰ ਦੇ ਰਾਜਪਾਲ ਵਜੋਂ ਹਲਫ਼ ਲਿਆ

Current Updates

ਕਿਰਤੀ ਕਾਲਜ ’ਚ ਹਥਿਆਰ ਟਰੇਨਿੰਗ ਕੈਂਪ

Current Updates

‘ਭਾਸ਼ਣ ਦੇ ਅਖ਼ੀਰ ’ਚ ਥੱਕ ਗਈ ਸੀ’: ਰਾਸ਼ਟਰਪਤੀ ਦੇ ਭਾਸ਼ਣ ‘ਤੇ ਸੋਨੀਆ ਦੀ ਟਿੱਪਣੀ ਤੋਂ ਵਿਵਾਦ ਖੜ੍ਹਾ ਹੋਇਆ

Current Updates

Leave a Comment