September 27, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

pseb 12th class result-2023
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਕਾਮਯਾਬ ਹੋਣ ਲਈ ਅਣਥੱਕ ਮਿਹਨਤ ਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ, ਜਿਸ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਵਾਸਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਕਦ ਇਨਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣਾ ਮੁਕਾਮ ਬਣਾਉਣ ਦੇ ਯੋਗ ਬਣਾਉਣਗੇ।

————-

Related posts

ਸਵੇਰ ਦੀ ਸੈਰ ਤੋਂ ਪਰਤ ਰਹੇ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

Current Updates

ਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲੀ ਬੋਲੇ,ਪੰਥ ਅਤੇ ਪੰਜਾਬ ਪ੍ਰਸਤ ਲੀਡਰਸ਼ਿਪ ਦੇਣ ਲਈ ਵਚਨਬੱਧ ਹਾਂ

Current Updates

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ

Current Updates

Leave a Comment