July 29, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

GOVERNMENT EMPLOYEES FROM JULY 1, 2015 TO DECEMBER 31,2015
 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।
ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਸਨ ਵਿਚ ਮੁਲਾਜ਼ਮ ਬਹੁਤ ਮਹੱਤਵਪੂਰਨ ਅੰਗ ਹੁੰਦੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।

Related posts

ਹਵਾਲਾਤੀ ਨੇ ਜੇਲ੍ਹ ਅੰਦਰੋਂ ਵੀਡੀਓ ਬਣਾ ਕੇ ਇੰਸਟਾਗ੍ਰਾਮ ’ਤੇ ਕੀਤੀ ਪੋਸਟ

Current Updates

ਦਿੱਲੀ ਦੇ ਕਰੀਬ 50 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates

MP ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ’ਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ’ਤੇ ਪ੍ਰਗਟਾਈ ਚਿੰਤਾ

Current Updates

Leave a Comment