April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ

PVS Speaker releases book "Bulletins Pertaining to the Sittings of the Punjab Vidhan Sabha (1960-2021)"

ਕਿਤਾਬ ਵਿੱਚ ਸਾਲ 1960 ਤੋਂ 2021 ਦੇ ਸਾਰੇ ਬੁਲੇਟਿਨ ਨੂੰ ਇੱਕ ਥਾਂ ਇਕੱਤਰ ਕੀਤਾ ਗਿਆ

ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਦੀਆਂ ਕਾਰਵਾਈਆਂ ਸਬੰਧੀ ਕਿਤਾਬ “ਪੰਜਾਬ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ (1960-2021)” ਆਪਣੇ ਦਫ਼ਤਰ ਵਿਖੇ ਜਾਰੀ ਕੀਤੀ। ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਸ ਮੌਕੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸਕੱਤਰ ਸ੍ਰੀ ਸੁਰਿੰਦਰ ਪਾਲ ਮੌਜੂਦ ਸਨ।

ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਤਿੰਨ ਭਾਗਾਂ ਵਿੱਚ ਪ੍ਰਕਾਸ਼ਿਤ ਕਰਵਾਈ ਗਈ ਇਸ ਕਿਤਾਬ ਨੂੰ ਇਤਿਹਾਸਿਕ ਦਸਤਾਵੇਜ਼ ਕਰਾਰ ਦਿੰਦਿਆਂ ਸਪੀਕਰ ਸ. ਸੰਧਵਾਂ ਨੇ ਕਿਤਾਬ ਛਪਵਾਉਣ ਵਾਲੀ ਰਿਪੋਰਟਰ ਸ਼ਾਖਾ ਨੂੰ ਇਸ ਕਾਰਜ ਲਈ ਵਧਾਈ ਦਿੱਤੀ।

ਸਪੀਕਰ ਨੇ ਦੱਸਿਆ ਕਿ ਇਹ ਕਿਤਾਬ ਦੇਸ਼ ਦੀਆਂ ਸਮੂਹ ਰਾਜ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਦੇ ਇਤਿਹਾਸ ਵਿੱਚ ਅਜਿਹੀ ਪਹਿਲੀ ਕਿਤਾਬ ਹੈ ਜਿਸ ਵਿੱਚੋਂ ਸਾਲ 1960 ਤੋਂ ਲੈ ਕੇ ਹੁਣ ਤੱਕ ਦੀ ਕੋਈ ਵੀ ਸੂਚਨਾ ਸਾਰ-ਅੰਸ਼ ਦੇ ਰੂਪ ਵਿੱਚ ਸਹਿਜੇ ਹੀ ਪ੍ਰਾਪਤ ਕੀਤੀ ਜਾ ਸਕੇਗੀ।

ਉਨ੍ਹਾਂ ਦੱਸਿਆ ਕਿ ਇਸ ਕਿਤਾਬ ਵਿੱਚ ਸਾਲ 1960 ਤੋਂ 2021 ਦੇ ਸਾਰੇ ਬੁਲੇਟਿਨ ਨੂੰ ਇੱਕ ਥਾਂ ਇਕੱਤਰ ਕੀਤਾ ਗਿਆ ਹੈ ਅਤੇ ਪਾਠਕਾਂ ਦੀ ਜਾਣਕਾਰੀ ਲਈ ਪੰਜਾਬ ਦੇ ਹੁਣ ਤੱਕ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਪੀਕਰਾਂ, ਡਿਪਟੀ ਸਪੀਕਰਾਂ, ਵਿਧਾਨ ਸਭਾ ਸਕੱਤਰਾਂ ਦੇ ਨਾਂ ਤੇ ਉਨ੍ਹਾਂ ਦੇ ਕਾਰਜਕਾਲ ਦਾ ਸਮਾਂ, ਵਿਧਾਨ ਸਭਾ ਦੀ ਪਹਿਲੀ ਅਸੈਂਬਲੀ ਤੋਂ ਲੈ ਕੇ 16ਵੀਂ ਅਸੈਂਬਲੀ ਤੱਕ ਦੇ ਸਾਰੇ ਕਾਰਜਕਾਲ ਅਤੇ ਸਮੇਂ-ਸਮੇਂ ‘ਤੇ ਰਹੇ ਰਾਸ਼ਟਰਪਤੀ ਰਾਜ ਦਾ ਸਮਾਂ ਵੀ ਦਰਸਾਇਆ ਗਿਆ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਵੱਲੋਂ ਇਸ ਤੋਂ ਪਹਿਲਾਂ ਤਿੰਨ ਕਿਤਾਬਾਂ “ਚੇਅਰ ਵੱਲੋਂ ਲਏ ਫ਼ੈਸਲੇ”, “ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ” ਅਤੇ “ਪੰਜਾਬ ਵਿਧਾਨ ਸਭਾ ਦੇ ਮੈਂਬਰ ਸਾਹਿਬਾਨ ਦੇ ਵੇਰਵਿਆਂ ਦਾ ਸੰਗ੍ਰਹਿ” ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ।

Related posts

ਸੰਘ ਭਾਰਤੀ ਸੱਭਿਆਚਾਰ ਦਾ ਬੋਹੜ: ਮੋਦੀ

Current Updates

UK ਦੇ ਸਾਂਸਦ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ, 1 ਘੰਟੇ ਤੱਕ ਕੀਤੀ ਜਾਂਚ

Current Updates

ਝਾਰਖੰਡ ਚੋਣ ਨਤੀਜੇ: ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਵਾਲਾ ਗੱਠਜੋੜ ਬਹੁਮਤ ਵੱਲ ਵਧਿਆ

Current Updates

Leave a Comment