September 9, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

train accident that took place at Balasore in Orissa

* ਭਿਆਨਕ ਹਾਦਸੇ ‘ਚ 230 ਤੋਂ ਵੱਧ ਲੋਕਾਂ ਦੀ ਜਾਨ ਗਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ‘ਤੇ ਬਾਲਾਸੌਰ ਜ਼ਿਲ੍ਹੇ ‘ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ਦੇ ਸਦਮੇ ਨੂੰ ਅਸਹਿ ਦੱਸਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

Related posts

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

Current Updates

ਵਿਵਾਦਾਂ ਨੂੰ ਹੱਲ ਕਰੋ: ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀ ਮਾਂ, ਪਤਨੀ ਨੂੰ ਦਿੱਤਾ ਜਵਾਬ

Current Updates

‘ਯੁੱਧ ਨਸ਼ੇ ਦੇ ਵਿਰੁੱਧ’: ਪੰਜਾਬ ਪੁਲੀਸ ਵੱਲੋਂ ਸੂਬੇ 750 ਥਾਵਾਂ ’ਤੇ ਛਾਪੇ

Current Updates

Leave a Comment