December 27, 2025
ਖਾਸ ਖ਼ਬਰਚੰਡੀਗੜ੍ਹ

ਸੂਬੇ ਦੇ ਹਿੱਤਾਂ ਨੂੰ ਦਾਅ ਤੇ ਲਾ ਰਹੀ ਹੈ ਆਪ ਸਰਕਾਰ: ਅਰਵਿੰਦ ਖੰਨਾ

AAP government is putting the interests of the state at stake: Arvind Khanna

ਚੰਡੀਗੜ੍ਹ,  : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੇ ਹਿੱਤਾਂ ਨੂੰ ਦਾਅ ਤੇ ਲਾ ਰਹੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਰਕਾਰੀ ਬਜਟ ਦਾ ਵੱਡਾ ਹਿੱਸਾ ਲੋਕ ਭਲਾਈ ਸਕੀਮਾਂ ਜਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਸਰਕਾਰ ਨੇ ਇਸ਼ਤਿਹਾਰਬਾਜੀ ਤੇ ਖਰਚ ਕਰ ਦਿੱਤਾ। ਉਨ੍ਹਾਂ ਕਿਹਾ ਕਿ ਐਨ.ਐਚ.ਐਮ. ਅਧੀਨ ਕੇਂਦਰ ਵੱਲੋਂ ਦਿੱਤੇ ਫੰਡਾਂ ਨਾਲ ਬਣੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਨਾਮ ਬਦਲ ਕੇ ਆਮ ਆਦਮੀਂ ਕਲੀਨਿਕ ਰੱਖ ਦਿੱਤਾ ਅਤੇ ਕੇਂਦਰੀ ਪੈਸੇ ਨਾਲ ਬਣੀਆਂ ਇਮਾਰਤਾਂ ਤੇ ਮੁੱਖ ਮੰਤਰੀ ਨੇ ਆਪਣੀਆਂ ਫੋਟੋ ਲਗਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਫਲਾਈਓਵਰਾਂ ਲਈ ਵਰਤੇ ਜਾਣ ਵਾਲੇ ਫੰਡ ਦੀ ਵੀ ਆਪ ਸਰਕਾਰ ਦੁਰਵਰਤੋਂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਗਲਤੀਆਂ ਦਾ ਖਮਿਆਜ਼ਾ ਪੰਜਾਬੀਆਂ ਨੂੰ ਚੁਕਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਪੂੰਜੀ ਸੰਪਤੀਆਂ ਦੇ ਵਿਕਾਸ ਲਈ ਮਿਲਣ ਵਾਲੀ 2600 ਕਰੋੜ ਰੁਪਏ ਅਤੇ 800 ਕਰੋੜ ਰੁਪਏ ਦੀ ਗਰਾਂਟ ਰੋਕ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਦੀ ਉਧਾਰ ਸੀਮਾ ਵੀ 39 ਹਜ਼ਾਰ ਕਰੋੜ ਰੁਪਏ ਤੋਂ ਘਟਾ ਕੇ 21 ਹਜ਼ਾਰ ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਤਾਲਮੇਲ ਬਿਠਾਉਣ ਦੀ ਥਾਂ ਮੁੱਖ ਮੰਤਰੀ ਪੰਜਾਬ ਲਈ ਸਮੱਸਿਆਵਾਂ ਪੈਦਾ ਕਰ ਰਹੇ ਹਨ।

ਖੰਨਾ ਨੇ ਕਿਹਾ ਕਿ ਇੱਕ ਪਾਸੇ ਤਾਂ ਭਗਵੰਤ ਮਾਨ ਵਿਦੇਸ਼ ਬੈਠੇ ਪੰਜਾਬੀ ਨੌਜਵਾਨਾਂ ਨੂੰ ਵਾਪਸ ਲਿਆਉਣ ਦੇ ਦਾਅਵੇ ਕਰ ਰਹੇ ਹਨ ਅਤੇ ਦੂਜੇ ਪਾਸੇ ਖੁਦ ਹੀ ਆਇਲੈਟਸ ਸੈਂਟਰਾਂ ਦੇ ਉਦਘਾਟਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਆਈਲੈਟਸ ਨੂੰ ਸਕੂਲੀ ਸਿੱਖਿਆ ਵਿੱਚ ਸ਼ਾਮਲ ਕਰਨ ਦੇ ਬਿਆਨ ਦਾਗ ਰਹੇ ਹਨ।ਉਨ੍ਹਾਂ ਕਿਹਾ ਕਿ ਫੋਕੇ ਦਾਅਵੇ ਕਰਨ ਦੀ ਥਾਂ ਪੰਜਾਬ ਵਿੱਚ ਰੋਜ਼ਗਾਰ ਦੇ ਸਾਧਨ ਉਪਲਬਧ ਕਰਵਾਉਣ ਦੀ ਜਰੂਰਤ ਹੈ ਤਾਂ ਜੋ ਬੇਰੋਜ਼ਗਾਰੀ ਦੇ ਸਤਾਏ ਨੌਜਵਾਨ ਜਾਅਲੀ ਏਜੰਟਾਂ ਦੇ ਹੱਥ ਚੜ੍ਹ ਕੇ ਵਿਦੇਸ਼ੀ ਜਾਣ ਲਈ ਮਜ਼ਬੂਰ ਨਾ ਹੋਣ।ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਜਾਅਲੀ ਏਜੰਟਾਂ ਨੂੰ ਨੱਥ ਪਾਉਣਾ ਸਮੇਂ ਦਦੀ ਜਰੂਰਤ ਹੈ।

Related posts

ਕਰਨਲ ਬਾਠ ਮਗਰੋਂ ਹੁਣ ਸੁਖਬੀਰ ਬਾਦਲ ਨੇ ਪੰਜਾਬ ਪੁਲੀਸ ਦੀ ਜਾਂਚ ’ਤੇ ਸਵਾਲ ਚੁੱਕੇ

Current Updates

ਭਾਜਪਾ ਵੱਲੋਂ ਸਾਬਕਾ ਮੰਤਰੀ, ਐੱਮਐੱਲਸੀ ਤੇ ਮੇਅਰ ਪਾਰਟੀ ਵਿਰੋਧੀ ਕਾਰਵਾਈਆਂ ਲਈ ਮੁਅੱਤਲ

Current Updates

ਰਾਸ਼ਟਰਪਤੀ ਭਵਨ ’ਚ ਹੁਣ ਬਦਲਵੇਂ ਢੰਗ ਨਾਲ ਹੋਵੇਗੀ ਚੇਂਜ ਆਫ ਗਾਰਡ ਸੈਰੇਮਨੀ

Current Updates

Leave a Comment