April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ

ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ
ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ

ANOTHER STEP TOWARDS MAKING PROCEEDINGS OF THE VIDHAN SABHA HOUSE PAPERLESS

ਚੰਡੀਗੜ੍ਹ, :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਦੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਗਈ।
ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵੱਲੋਂ ਤੈਨਾਤ ਕੀਤੇ ਗਏ ਨੋਡਲ ਅਫ਼ਸਰਾਂ ਨੂੰ ਸਦਨ ਸਬੰਧੀ ਸਾਰੀ ਜਾਣਕਾਰੀ ਦਾ ਅਦਾਨ-ਪ੍ਰਦਾਨ ਕਰਨ ਲਈ ਵਰਤੀ ਜਾਣ ਵਾਲੀ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਅਤੇ ਵੈਬਸਾਈਟ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਵਿਧਾਨ ਸਭਾ ਦੇ ਰੀਜਨਲ ਹਾਲ ਵਿੱਚ ਨੋਡਲ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਗਲਾ ਸੈਸ਼ਨ ਇਸ ਗੱਲੋਂ ਨਿਵੇਕਲਾ ਅਤੇ ਪਹਿਲਾ ਹੋਵੇਗਾ ਜਿਸ ਦਾ ਸਾਰਾ ਕੰਮਕਾਜ ਇਲੈਕਟ੍ਰਾਨਿਕ ਵਿਧੀ ਰਾਹੀਂ ਕੀਤਾ ਜਾਵੇਗਾ। ਸ੍ਰੀ ਖਟਾਣਾ ਨੇ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਨੋਡਲ ਅਧਿਕਾਰੀਆਂ ਨੂੰ ਪੂਰਣ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਹੋਣ ਨਾਲ ਜਿੱਥੇ ਸਮੂਹ ਵਿਭਾਗਾਂ ਦੇ ਸਮੇਂ ਦੀ ਬੱਚਤ ਹੋਵੇਗੀ, ਉਥੇ ਇਹ ਪਹਿਲ ਸਰਕਾਰ ਦੇ ਵਾਤਾਵਰਣ ਸੰਭਾਲ ਦੇ ਉਪਰਾਲਿਆਂ ਵਿੱਚ ਵੀ ਸਹਾਈ ਹੋਵੇਗੀ।
ਉਨ੍ਹਾਂ ਦੱਸਿਆ ਕਿ ਸਦਨ ਦੀ ਕਾਰਵਾਈ ਤੋਂ ਇਲਾਵਾ ਵਿਧਾਨਕ ਕਮੇਟੀਆਂ ਦੀ ਕਾਰਜ-ਪ੍ਰਣਾਲੀ ਵੀ ਕਾਗ਼ਜ਼-ਮੁਕਤ ਕੀਤੀ ਜਾਵੇਗੀ ਅਤੇ ਸਦਨ ਦੇ ਸਾਰੇ ਰਿਕਾਰਡ ਦਾ ਡਿਜੀਟਾਈਜ਼ੇਸ਼ਨ ਕੀਤਾ ਜਾਵੇਗਾ।
ਵਰਕਸ਼ਾਪ ਦੌਰਾਨ ਐਨ.ਆਈ.ਸੀ. ਪੰਜਾਬ ਦੇ ਐਸ.ਆਈ.ਓ. ਸ੍ਰੀ ਵਿਵੇਕ ਵਰਮਾ ਅਤੇ ਹੋਰ ਅਧਿਕਾਰੀਆਂ ਨੇ ਨੋਡਲ ਅਫ਼ਸਰਾਂ ਨੂੰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੇ ਵੱਖ-ਵੱਖ ਮਾਡਿਊਲਾਂ ਦੀ ਟ੍ਰੇਨਿੰਗ ਦਿੱਤੀ। ਨੋਡਲ ਅਧਿਕਾਰੀਆਂ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਭੇਜੇ ਜਾਣ ਵਾਲੇ ਨੋਟਿਸਾਂ ਦੇ ਜਵਾਬ ਲਈ ਵਰਤੀ ਜਾਣ ਵਾਲੀ ਵਿਧੀ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਸਮੇਂ ਵਿਧਾਨ ਸਭਾ ਅਤੇ ਐਨ.ਆਈ.ਸੀ. ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Related posts

ਤਿਲੰਗਾਨਾ ਵਿੱਚ ਪਤਨੀ ਦਾ ਕਤਲ ਕਰ ਕੇ ਅੰਗਾਂ ਨੂੰ ਕੁੱਕਰ ’ਚ ਉਬਾਲਿਆ

Current Updates

ਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

Current Updates

ਵਿਆਹ ਦੇ ਬੰਧਨ ਵਿੱਚ ਬੱਝਣਗੇ ਟੋਕੀਓ ਓਲੰਪਿਕ ਹਾਕੀ ਸਟਾਰ ਮਨਦੀਪ ਸਿੰਘ ਤੇ ਉਦਿਤਾ ਕੌਰ

Current Updates

Leave a Comment