September 13, 2026
ਖਾਸ ਖ਼ਬਰਚੰਡੀਗੜ੍ਹਪੰਜਾਬ

IAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

Anurag

IAS officer Anurag Verma appointed as the new Punjab Chief Secretary

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਜੈ ਕੁਮਾਰ ਜੰਜੂਆਂ ਪੰਜਾਬ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੇ 30 ਜੂਨ ਨੂੰ ਸੇਵਾਮੁਕਤ ਹੋਣਾ ਹੈ। ਉਨ੍ਹਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਲਗਾ ਦਿੱਤਾ ਹੈ।ਅਨੁਰਾਗ ਵਰਮਾ 1993 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ, ਜੋ ਕਿ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਇਸ ਸਮੇਂ ਉਹ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ, ਉਦਯੋਗ ਵਿਭਾਗ ਦੇ ਅਹੁਦੇ ‘ਤੇ ਤਾਇਨਾਤ ਹਨ। ਇਹ ਵੀ ਦੱਸ ਦੇਈਏ ਕਿ ਵਿਜੇ ਕੁਮਾਰ ਜੰਜੂਆ 31 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ।

Related posts

Mohali ਦੇ VR Punjab Mall ਨੂੰ ਲੱਗਾ ਤਾਲਾ

Current Updates

ਕੁਦਰਤ ਦਾ ਕਹਿਰ: ਪਿੰਡ-ਪਿੰਡ, ਸ਼ਹਿਰ-ਸ਼ਹਿਰ

Current Updates

ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ’ਤੇ ਬਰਫ਼ਬਾਰੀ

Current Updates

Leave a Comment