April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਰੱਦ

SGPC
ਜੇ ਅੱਜ ਝੁਕ ਗਏ ਤਾਂ ਸ਼੍ਰੋਮਣੀ ਕਮੇਟੀ ਦਾ ਵਜੂਦ ਖ਼ਤਮ ਹੋ ਜਾਵੇਗਾ : ਧਾਮੀ

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਪੰਜਾਬ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਵਿਚ ਹੁੰਦੇ ਕੀਰਤਨ ਪ੍ਰਸਾਰਨ ਦੇ ਮਾਮਲੇ ’ਚ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਰੱਦ ਕਰ ਦਿੱਤਾ ਗਿਆ ਹੈ।ਹੰਗਾਮੀ ਜਨਰਲ ਇਜਲਾਸ ਵਿਚ ਇਹ ਮਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜ੍ਹਿਆ, ਜਿਸ ਨੂੰ ਹਾਲ ਵਿਚ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ।ਇਸ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲ ਅੰਦਾਜ਼ੀ ਕਰਾਰ ਦਿੱਤਾ ਗਿਆ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਮੌਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਪਾਸ ਕੀਤੇ ਬਿੱਲ ਨੂੰ ਵਾਪਸ ਲਵੇ, ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਮੋਰਚਾ ਸ਼ੁਰੂ ਕੀਤਾ ਜਾਵੇਗਾ।ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕੀਤਾ। ਇਹ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਦੇ ਵਿਸ਼ੇ ‘ਤੇ ਬੁਲਾਈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਮੁਫ਼ਤ ਦੇਣ ਦਾ ਮਤਾ ਪਾਸ ਕੀਤਾ ਸੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਧੇ ਤੌਰ ’ਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲਅੰਦਾਜ਼ੀ ਕਰ ਕੇ ਗੈਰ-ਸੰਵਿਧਾਨਕ ਬਿੱਲ ਪਾਸ ਕੀਤਾ ਗਿਆ। ਇਸ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਧਾਮੀ ਨੇ ਕਿਹਾ ਕਿ ਜੇ ਅੱਜ ਝੁਕ ਗਏ ਤਾਂ ਸ਼੍ਰੋਮਣੀ ਕਮੇਟੀ ਦਾ ਵਜੂਦ ਖ਼ਤਮ ਹੋ ਜਾਵੇਗਾ।ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਬਾਣੀ ਪ੍ਰਸਾਰਣ ਨੂੰ ਮੁੱਦਾ ਬਣਾ ਕੇ ਸਿੱਖ ਸੰਸਥਾ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਕਟ ਵਿਚ ਸੋਧ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਜਰਨਲ ਹਾਊਸ ਦ ਬਹੁਮਤ ਹੋਣਾ ਜ਼ਰੂਰੀ ਹੈ। ਸੋਧ ਮਤੇ ਨੂੰ ਜਨਰਲ ਹਾਊਸ ਪਾਸ ਕਰਕੇ ਕੇੰਦਰ ਨੂੰ ਭੇਜਦਾ ਹੈ ਤਾਂ ਹੀ ਪਾਰਲੀਮੈਂਟ ਮਨਜ਼ੂਰੀ ਦਿੰਦੀ ਹੈ। ਧਾਮੀ ਨੇ ਕਿਹਾ ਕਿ ਫਿਰ ਵੀ ਸਰਕਾਰ ਨਾ ਮੰਨੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੋਰਚਾ ਸ਼ੁਰੂ ਕਰਾਂਗੇ।

ਪਾਸ ਕੀਤੇ ਗਏ ਮਤੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਇਹ ਵਿਸ਼ੇਸ਼ ਇਜਲਾਸ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਮਿਤੀ 20-06-2023 ਦੇ ਇਜਲਾਸ ਵਿਚ ਲਿਆਂਦੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਮੁਕੰਮਲ ਰੂਪ ਵਿਚ ਰੱਦ ਕਰਦਾ ਹੈ। ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਹੀ ਸੰਭਵ ਹੈ। ਸੰਨ 1959 ਵਿਚ ਸੀਨੀਅਰ ਅਕਾਲੀ ਆਗੂ ਮਾਸਟਰ ਤਾਰਾ ਸਿੰਘ ਅਤੇ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਦਰਮਿਆਨ ਇਕ ਸਮਝੌਤਾ ਸਹੀਬੱਧ ਹੋਇਆ ਸੀ, ਜਿਸ ਵਿਚ ਸਾਫ਼ ਤੌਰ ‘ਤੇ ਪ੍ਰਵਾਨ ਕੀਤਾ ਗਿਆ ਸੀ ਕਿ ਸਿੱਖ ਗੁਰਦੁਆਰਾ ਐਕਟ ਵਿਚ ਕਿਸੇ ਵੀ ਸੋਧ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੇ ਦੋ ਤਿਹਾਈ ਮੈਂਬਰਾਂ ਦੀ ਸਹਿਮਤੀ ਜ਼ਰੂਰੀ ਹੋਵੇਗੀ।

ਅੱਜ ਦਾ ਇਹ ਇਜਲਾਸ ਸੰਨ 1959 ਵਿਚ ਇਸ ਸਮਝੌਤੇ ਦੀ ਭਾਵਨਾ ਨੂੰ ਇਕ ਵਾਰ ਦਿਤ ਕਰਦਾ ਹੋਇਆ ਪੰਜਾਬ ਸਰਕਾਰ ਨੂੰ ਸਖ਼ਤ ਤਾੜਨਾ ਕਰਦਾ ਹੈ ਕਿ ਸਿੱਖ ਗੁਰਦੁਆਰਾ (ਸੋਧ) ਬਿਲ, 2023 ਨੂੰ ਤੁਰੰਤ ਵਾਪਸ ਲਵੇ। ਜੇਕਰ ਸਰਕਾਰ ਨੇ ਸਿੱਖ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਨਾ ਕੀਤੀ ਤਾਂ ਸਿੱਖ ਰਵਾਇਤਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚਾ ਅਰੰਭਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਲਿਆਂਦਾ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਅਤੇ ਅਜ਼ਾਦ ਹਸਤੀ ‘ਤੇ ਸਿੱਧਾ ਹਮਲਾ ਹੈ, ਕਿਉਂਕਿ ਪੰਜਾਬ ਸਰਕਾਰ ਨੂੰ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਸ਼੍ਰੋਮਣੀ ਕਮੇਟੀ ਦੇ ਮਾਮਲੇ ਵਿਚ ਆਪਹੁਦਰਾ ਤੇ ਗੈਰ-ਸੰਵਿਧਾਨਕ ਫੈਸਲਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇਹ ਦਖ਼ਲ ਆਪਣੇ ਆਕਾ ਦਿੱਲੀ ਦੇ ਬਾਬੂ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਨੂੰ ਲਾਗੂ ਕਰਨ ਅਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਥਿਆਉਣ ਦੇ ਮੰਤਵ ਨਾਲ ਕਰ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਅੱਜ ਦਾ ਇਹ ਵਿਸ਼ੇਸ਼ ਇਜਲਾਸ ਸਰਕਾਰ ਦੀ ਇਸ ਹਰਕਤ ਨੂੰ ਸਿੱਖ ਵਿਰੋਧੀ ਕਰਾਰ ਦਿੰਦਾ ਹੈ ਅਤੇ ਇਸ ਦਾ ਹਰ ਪੱਧਰ ‘ਤੇ ਵਿਰੋਧ ਜਾਰੀ ਰੱਖਣ ਦਾ ਐਲਾਨ ਕਰਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਅਜ਼ਾਦ ਅਤੇ ਪ੍ਰਤੀਨਿਧ ਸੰਵਿਧਾਨਕ ਸੰਸਥਾ ਹੈ, ਜਿਸ ਵਿਚ ਸਰਕਾਰਾਂ ਦਾ ਸਿੱਧਾ ਦਖ਼ਲ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 72 ਤਹਿਤ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿਚ ਪ੍ਰਵਾਨ ਹੋਣ ਉਪਰੰਤ ਹੀ ਮੰਨੀ ਜਾਵੇਗੀ।

ਸਿੱਖ ਗੁਰਦੁਆਰਾ ਐਕਟ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦੇਣ, ਸਿੱਖ ਕਕਾਰਾਂ ਦਾ ਅਹਿਮ ਹਿੱਸਾ ਕੇਸਾਂ ਦੀ ਤੌਹੀਨ ਕਰਨ ਅਤੇ ਰਾਗੀ ਸਿੰਘਾਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਨਤਕ ਮਾਫ਼ੀ ਮੰਗਣ।

Related posts

Aishwarya ਨਾਲ ਲੜਾਈ ਦੀਆਂ ਅਫਵਾਹਾਂ ਵਿਚਾਲੇ ਆਰਾਧਿਆ ‘ਤੇ ਬੋਲੇ Abhishek Bachchan, ਕਿਹਾ- ਉਸ ਦੀ ਕਿਤਾਬ ਨੇ ਬਹੁਤ ਕੁਝ ਸਿਖਾਇਆ

Current Updates

ਯੂਟੀ ਪ੍ਰਸ਼ਾਸਨ ਵੱਲੋਂ ਆਬਕਾਰੀ ਨੀਤੀ ਦਾ ਐਲਾਨ

Current Updates

ਚਾਈਨਾ ਡੋਰ ਦੀ ਵਰਤੋਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ

Current Updates

Leave a Comment