October 28, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀ: ਮੁੱਖ ਮੰਤਰੀ

CM REITERATES COMMITMENT TO DULY COMPENSATE PEOPLE FOR
 ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

ਚੰਡੀਗੜ੍ਹ : ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਬੋਲੀ ਲਗਾ ਦਿੱਤੀ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ, ਜਦਕਿ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਪੈਦਾਵਾਰ ਵਿੱਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਾਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਉਲਟਾ ਰੁਝਾਨ ਸ਼ੁਰੂ ਕੀਤਾ ਹੈ, ਜੋ ਲਾਮਿਸਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਭੰਡਾਰ ਹੈ, ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਸੈਕਟਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।    

Related posts

ਯੂਪੀ: ਬੁਲੰਦਸ਼ਹਿਰ ਵਿਚ ਸ਼ਰਧਾਲੂਆਂ ਨੂੰ ਲਿਜਾ ਰਹੀ ਟਰੈਕਟਰ-ਟਰਾਲੀ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ; 8 ਮੌਤਾਂ, 43 ਜ਼ਖ਼ਮੀ

Current Updates

ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼; 8 ਗ੍ਰਿਫ਼ਤਾਰ

Current Updates

ਗੈਂਗਸਟਰ ਰਵੀ ਪੁਜਾਰੀ ਨੂੰ 2017 ਵਿੱਚ ਫਿਰੌਤੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ

Current Updates

Leave a Comment