August 12, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਪ‌ਟਿਆਲਾ ’ਚ ਵੱਡੀ ਨਦੀ ਦੇ ਪਾਣੀ ਦਾ ਪੱਧਰ ਵਧਿਆ,ਹੜ੍ਹ ਦਾ ਖ਼ਤਰਾ ; ਕਈ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਆਦੇਸ਼

wadi
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਵੱਡੀ ਅਤੇ ਛੋਟੀ ਨਦੀ ਦਾ ਦੌਰਾ

ਪ‌ਟਿਆਲਾ : ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਪਟਿਆਲਾ ’ਚ ਹੜ੍ਹਾਂ ਦੇ ਖ਼ਤਰੇ ਨੂੰ ਵੇਖਦੇ ਹੋਏ ਵੱਡੀ ਨਦੀ ਦੇ ਨਾਲ ਲੱਗਦੇ (ਨੀਵੇਂ ਪਾਸੇ) ਇਲਾਕੇ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਕਿ ਕਾਰਜਕਾਰੀ ਇੰਜੀਨੀਅਰ ਡਰੇਨੇਜ ਪਟਿਆਲਾ ਵੱਲੋਂ ਦੱਸੇ ਅਨੁਸਾਰ ਵੱਡੀ ਨਦੀ ਵਿਚ ਕੁਝ ਸਮੇਂ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹੋਣ ਦੀ ਸੰਭਾਵਨਾ ਹੈ। ਇਸ ਲਈ ਵੱਡੀ ਨਦੀ ਦੇ ਨਾਲ ਲੱਗਦੇ ਇਲਾਕੇ ਨੂੰ ਪ੍ਰੀਵੈਨਟਿਵ ਇਵੈਕੂਏਸ਼ਨ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਦੇ ਜਾਨ ਮਾਲ ਦੇ ਨੁਕਸਾਨ ਨੂੰ ਬਚਾਇਆ ਜਾ ਸਕੇ। ਇਹ ਅਵੈਕੂਏਸ਼ਨ ਪਲਾਨ ਅਨੁਸਾਰ ਕੀਤਾ ਜਾਵੇ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿਛਲੇ ਦਿਨੀਂ ਹੜ੍ਹਾਂ ਦੀ ਸੰਭਾਵੀ ਖ਼ਤਰੇ ਨੂੰ ਵੇਖਦਿਆਂ ਕਈ ਦੌਰੇ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਸੀ, ਜਿਸ ਦੇ ਚੱਲਦੇ ਪ੍ਰਸ਼ਾਸਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਅਗਾਉਂ ਤਿਆਰੀ ਕੀਤੀ ਹੋਈ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਰਦੇ ਮੀਂਹ ’ਚ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਕੋਈ ਡਰ ਵਾਲੀ ਸਥਿਤੀ ਨਹੀਂ ਹੈ, ਜੋ ਵੀ ਲੋੜੀਂਦੇ ਕਦਮ ਉਠਾਏ ਕਦਮ ਜਾ ਰਹੇ ਹਨ ਉਹ ਅਹਿਤਿਆਤ ਵਜੋਂ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਤੇ ਛੋਟੀ ਨਦੀ ਦੇ ਬੰਧੇ ਦੇ ਨਾਲ ਲੱਗਦੇ ਇਲਾਕਿਆਂ ਸਮੇਤ ਤ੍ਰਿਪੜੀ ਇਲਾਕਾ, ਫੂਲਕੀਆਂ ਇਨਕਲੇਵ ਦਾ ਗੇਟ, ਪੁਲਿਸ ਲਾਈਨ, ਜੁਝਾਰ ਨਗਰ, ਬਿਸ਼ਨ ਨਗਰ, ਮਨਜੀਤ ਨਗਰ, ਭਾਦਸੋਂ ਰੋਡ, ਤਫੱਜਲਪੁਰਾ ਅਤੇ ਹੋਰ ਕਲੋਨੀਆਂ ਦਾ ਦੌਰਾ ਕਰਕੇ ਸਥਾਨਕ ਵਸਨੀਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ।
ਡਾ. ਬਲਬੀਰ ਸਿੰਘ ਵੱਲੋਂ ਮੌਕੇ ‘ਤੇ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਕ ਨਗਰ ਨਿਗਮ ਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਜੇ.ਸੀ.ਬੀ ਮਸ਼ੀਨਾਂ ਨਾਲ ਪਾਣੀ ਦੇ ਵਹਾਅ ਵਿੱਚ ਪੈਦਾ ਹੋਈਆਂ ਰੁਕਾਵਟਾਂ ਦੂਰ ਕਰਵਾਈਆਂ ਅਤੇ ਪੰਪਿੰਗ ਮਸ਼ੀਨਾਂ ਲਗਾਕੇ ਨੀਵੇਂ ਥਾਵਾਂ ਵਿੱਚੋਂ ਪਾਣੀ ਦੀ ਨਿਕਾਸੀ ਕਰਵਾਈ, ਜਿਸ ‘ਤੇ ਲੋਕਾਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ।
ਸਥਾਨਕ ਵਸਨੀਕਾਂ ਨੂੰ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਹ ਖ਼ੁਦ ਹਰ ਵੇਲੇ ਚੌਕਸ ਅਤੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ, ਜਿਸ ਕਰਕੇ ਆਮ ਲੋਕਾਂ ਦੀ ਜਾਨ-ਮਾਨ ਦੀ ਰਾਖੀ ਕੀਤੀ ਜਾਵੇਗੀ ਅਤੇ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿੱਚ ਨਾ ਆਉਣ ਅਤੇ ਨਾ ਹੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਪਰੰਤੂ ਲੋੜ ਪੈਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਨੰਬਰ 0175-2350550 ‘ਤੇ ਹੀ ਸੰਪਰਕ ਕਰਕੇ ਪਾਣੀ ਆਉਣ ਦੀ ਪੁਸ਼ਟੀ ਕਰਨ।

Related posts

ਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂ

Current Updates

ਆਸਟ੍ਰੇਲੀਆ ਸਰਕਾਰ ਦਾ ਸੋਸ਼ਲ ਮੀਡੀਆ ’ਤੇ ਵਾਯੂ ਐਕਸ਼ਨ; ਰਣਗਾ 50 ਮਿਲੀਅਨ ਜੰਗ ਜੁਰਮਾਨਾ

Current Updates

ਭੱਲਾ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

Current Updates

Leave a Comment