December 1, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰ

ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰ
ਜਲ ਸਰੋਤ ਮੰਤਰੀ ਵੱਲੋਂ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਲਿਆ ਗਿਆ ਜਾਇਜ਼ਾ
ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ
ਫੀਲਡ ਸਟਾਫ ਸੰਵੇਦਨਸ਼ੀਲ ਥਾਂਵਾਂ ਦੀ ਨਜ਼ਰਬਾਜ਼ੀ ਦੇ ਨਾਲ ਚਿਤਾਵਨੀ ਲਈ ਸਥਾਨਕ ਪ੍ਰਸ਼ਾਸਨ ਨਾਲ ਰੱਖ ਰਿਹਾ ਹੈ ਤਾਲਮੇਲ
Water resources department prepared to deal with any untoward incident due to heavy rain: Meet Hayer

ਮੂਨਕ (ਸੰਗਰੂਰ)/ਚੰਡੀਗੜ੍ਹ : ਪਹਾੜੀ ਸਥਾਨਾਂ ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ ‘ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੱਸੀ ਗਈ ਹੈ।ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ।
ਇਹ ਗੱਲ ਅੱਜ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਪਤਾ ਕਰਨ ਲਈ ਖਨੌਰੀ-ਮੂਨਕ ਖੇਤਰ ਵਿਖੇ ਘੱਗਰ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਮੌਕੇ ਕਹੀ। ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਤੇ ਐਸ.ਡੀ.ਐਮ. ਸੂਬਾ ਸਿੰਘ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਲੈ ਕੇ ਮੂਣਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕੀਤਾ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਜਿੱਥੇ ਸਾਰੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਫੀਲਡ ਵਿੱਚ ਤਾਇਨਾਤ ਹਨ ਉੱਥੇ ਉਹ ਖ਼ੁਦ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਮੁੱਖ ਦਫਤਰ ਪੱਧਰ ‘ਤੇ ਪਹਿਲਾਂ ਹੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਹਰ ਜ਼ਿਲੇ ਵਿੱਚ ਵੀ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਾਰੇ ਫੀਲਡ ਅਫਸਰਾਂ ਨੂੰ ਪਾਣੀ ਦੇ ਪੱਧਰ ਅਤੇ ਪਾਣੀ ਛੱਡਣ ਬਾਰੇ ਤੁਰੰਤ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਸਕਣ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮ ਕੀਤੇ ਗਏ ਹਨ ਅਤੇ ਅੱਗੇ ਵਾਲੀ ਸਥਿਤੀ ਨੂੰ ਦੇਖਦਿਆਂ ਵੀ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲੇ ਵਿੱਚ ਸਾਢੇ ਪੰਜ ਕਰੋੜ ਰੁਪਏ ਦੇ ਕਰੀਬ ਲਾਗਤ ਨਾਲ ਕੰਮ ਕੀਤੇ ਗਏ।ਉਨ੍ਹਾਂ ਅੱਗੇ ਕਿਹਾ ਕਿ ਜਿਥੋੰ ਤੱਕ ਡੈਮਾਂ ਦਾ ਸਬੰਧ ਹੈ, ਡੈਮਾਂ ਦੇ ਵੱਧ ਤੋਂ ਵੱਧ ਪੱਧਰ ਤੱਕ ਤਸੱਲੀਬਖਸ਼ ਬਫਰ ਉਪਲਬਧ ਹੈ। ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਿਹਾ ਹੈ। ਵਿਭਾਗ ਦੇ ਫੀਲਡ ਸਟਾਫ ਜਿਵੇਂ ਕਿ ਐਕਸੀਅਨ, ਐਸ.ਡੀ.ਓ ਤੇ ਜੇ.ਈਜ਼ ਨੂੰ ਪਹਿਲਾਂ ਹੀ ਕਹਿ ਦਿੱਤਾ ਹੈ ਅਤੇ ਉਹ ਸੰਵੇਦਨਸ਼ੀਲ ਥਾਂਵਾਂ ‘ਤੇ ਨਜ਼ਰ ਰੱਖ ਰਹੇ ਹਨ। ਫੀਲਡ ਸਟਾਫ਼ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂ ਤਾਲਮੇਲ ਵਿੱਚ ਹੈ।
ਮੀਤ ਹੇਅਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਖਾਲੀ ਸੀਮੈਂਟ ਬੈਗਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

Related posts

ਪ੍ਰਧਾਨ ਮੰਤਰੀ ਮੋਦੀ ਵੱਲੋਂ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਆਰਆਰਟੀਐੱਸ ਕੋਰੀਡੋਰ ਦਾ ਉਦਘਾਟਨ

Current Updates

ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ

Current Updates

ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

Current Updates

Leave a Comment