September 13, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਵਿਖੇ ਮਨਾਇਆ ਵਿਸ਼ਵ ਕੁਦਰਤ ਸੰਭਾਲ ਦਿਵਸ

World Nature Conservation Day was celebrated at Government High School Dhakkansu Kalan

ਪਟਿਆਲਾ। ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸੁਸ੍ਰੀ ਵਿੱਦਿਆ ਸਾਗਰੀ ਆਰਯੂ, ਆਈਐਫ਼ਐਸ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਣ ਰੇਂਜ (ਵਿਸਥਾਰ) ਪਟਿਆਲਾ ਵੱਲੋਂ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਨੂੰ ਸਮਰਪਿਤ ਇਸ ਸਮਾਰੋਹ ਦਾ ਆਯੋਜਨ ਸਰਕਾਰੀ ਹਾਈ ਸਕੂਲ ਪਿੰਡ ਢਕਾਂਨਸੂ ਕਲਾਂ ਵਿਖੇ ਕੀਤਾ ਗਿਆ। ਇਸ ਮੌਕੇ ਵਣ ਰੇਂਜ ਅਫ਼ਸਰ (ਵਿਸਥਾਰ) ਪਟਿਆਲਾ ਸੁਰਿੰਦਰ ਸ਼ਰਮਾ ਬਤੌਰ ਮੁੱਖ ਮਹਿਮਾਨ ਪਧਾਰੇ, ਜਦਕਿ ਸਕੂਲ ਦੇ ਮੁੱਖ ਅਧਿਆਪਕ ਰਾਜੀਵ ਕੁਮਾਰ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਜਿਲਾ ਫੁੱਟਬਾਲ ਕੋਚ ਅਤੇ ਪ੍ਰਸਿੱਧ ਵਾਤਾਵਰਣ ਸੇਵੀ ਇੰਦਰਜੀਤ ਸਿੰਘ ਵਿਸ਼ੇਸ ਮਹਿਮਾਨ ਵਜੋੰ ਸ਼ਾਮਲ ਹੋਏ।
ਵਣ ਰੇਂਜ ਅਫ਼ਸਰ ਸੁਰਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਿਸ਼ਵ ਕੁਦਰਤ ਸੰਭਾਲ ਦਿਵਸ ਦੀ ਪਿਛੋਕੜ ਅਤੇ ਵਾਤਾਵਰਣ ਸੰਭਾਲ ਦੇ ਮਹੱਤਵ ਤੋਂ ਜਾਣੂ ਕਰਵਾਇਆ। ਮੁੱਖ ਅਧਿਆਪਕ ਰਾਜੀਵ ਕੁਮਾਰ ਨੇ ਵਣ ਰੇਂਜ (ਵਿਸਥਾਰ) ਪਟਿਆਲਾ ਵੱਲੋਂ ਸਕੂਲ ਵਿੱਚ ਵਿਸ਼ਵ ਕੁਦਰਤ ਸੰਭਾਲ ਦਿਵਸ ਦੇ ਆਯੋਜਨ ਲਈ ਧੰਨਵਾਦ ਕੀਤਾ। ਵਣ ਬੀਟ ਅਫ਼ਸਰ ਅਮਨ ਅਰੋੜਾ ਨੇ ਵਾਤਾਵਰਣ ਸੰਭਾਲ ਸੰਬੰਧੀ ਨੁਕਤੇ ਸਾਂਝੇ ਕੀਤੇ। ਜਿਲਾ ਫੁੱਟਬਾਲ ਕੋਚ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਹਵਾਲੇ ਨਾਲ ਚੰਗੇ ਵਾਤਾਵਰਣ ਅਤੇ ਚੰਗੀ ਸਿਹਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਪੇਟਿੰਗ ਮੁਕਾਬਲਾ ਵੀ ਕਰਵਾਇਆ ਗਿਆ। ਮੁਕਾਬਲੇ ਦੇ ਸੀਨੀਅਰ ਵਰਗ ਵਿੱਚ ਪਾਇਲ ਨੇ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਜਾ ਅਤੇ ਹਿਮਾਂਸ਼ੂ ਨੇ ਤੀਜਾ ਸਥਾਨ ਹਾਸਲ ਕੀਤਾ। ਜੂਨੀਅਰ ਵਰਗ ਵਿੱਚ ਟੀਨਾ ਪਹਿਲੇ ਸਥਾਨ ਤੇ ਰਹੀ। ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਜਸਮੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਸਾਇੰਸ ਅਧਿਆਪਿਕਾ ਸੀਮਾ ਸੇਠੀ, ਗੀਤੂ ਚੌਧਰੀ, ਡਰਾਇੰਗ ਅਧਿਆਪਕ ਵਿਕਰਮਜੀਤ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Related posts

18 ਸਾਲ ਬਾਅਦ ਮੁੜ ਭੰਸਾਲੀ ਨਾਲ ਕੰਮ ਕਰ ਰਹੇ ਰਣਬੀਰ; ਬੋਲੇ ‘ਇਹੀ ਮੇਰੇ ਅਸਲ ਗੁਰੂ’

Current Updates

ਪੰਜ ਦਿਨਾਂ ਬਾਅਦ ਸਮਾਪਤ ਹੋਈ ਟਰਾਂਸਪੋਰਟ ਕਾਮਿਆਂ ਦੀ ਹੜਤਾਲ !

Current Updates

ਦਿੱਲੀ: ਭਿਆਨਕ ਅੱਗ ਲੱਗਣ ਕਾਰਨ 30 ਝੌਂਪੜੀਆਂ, ਦੋ ਫੈਕਟਰੀਆਂ ਸੜੀਆਂ

Current Updates

Leave a Comment