April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

Gurinder Singh Khalsa Gatka Federation of America has been appointed by the World Gatka Federation

ਫੈਡਰੇਸ਼ਨ ਦੇ ਪ੍ਰਧਾਨ ਗਰੇਵਾਲ ਤੇ ਜਨਰਲ ਸਕੱਤਰ ਦੀਪ ਸਿੰਘ ਵੱਲੋਂ ਗੁਰਿੰਦਰ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ

ਚੰਡੀਗੜ੍ਹ  : ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਉੱਘੇ ਸਿੱਖ ਆਗੂ, ਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਗੁਰਿੰਦਰ ਖਾਲਸਾ ਨੂੰ ਇੰਡੀਆਨਾ ਦੇ ਸ਼ਹਿਰ ਫਿਸ਼ਰਜ਼ ਵਿਖੇ ਨਿਯੁਕਤੀ ਪੱਤਰ ਭੇਂਟ ਕੀਤਾ ਅਤੇ ਉਨਾਂ ਨੂੰ ਇਸ ਨਿਯੁਕਤੀ ਲਈ ਦਿਲੋਂ ਵਧਾਈਆਂ ਦਿੱਤੀਆਂ।
ਗੱਤਕਾ ਫੈਡਰੇਸ਼ਨ ਯੂਐਸਏ ਦੇ ਚੇਅਰਮੈਨ ਵਜੋਂ, ਡਬਲਯੂ.ਜੀ.ਐਫ. ਨੇ ਖਾਲਸਾ ਨੂੰ ਦੇਸ਼ ਭਰ ਵਿੱਚ ਗੱਤਕੇ ਦੇ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਵਿਸਤਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿੱਚ ਗੱਤਕਾ ਐਸੋਸੀਏਸ਼ਨਾਂ ਦੀ ਸਥਾਪਨਾ ਕਰਨਾ, ਗੱਤਕਾ ਖਿਡਾਰੀਆਂ /ਅਖਾੜਿਆਂ ਨਾਲ ਤਾਲਮੇਲ ਕਰਨਾ, ਦੇਸ਼ ਵਿੱਚ ਮੀਟਿੰਗਾਂ ਅਤੇ ਸਮਾਗਮਾਂ ਦਾ ਆਯੋਜਨ ਕਰਨਾ ਅਤੇ ਗੱਤਕਾ ਮੁਕਾਬਲਿਆਂ ਅਤੇ ਸਮਾਗਮਾਂ ਦੌਰਾਨ ਗੱਤਕਾ ਫੈਡਰੇਸ਼ਨ ਯੂਐਸਏ ਦੀ ਨੁਮਾਇੰਦਗੀ ਕਰਨਾ ਸ਼ਾਮਲ ਹੈ।
ਗੁਰਿੰਦਰ ਸਿੰਘ ਖਾਲਸਾ, ਜੋ ਅਮਰੀਕਾ ਵਿੱਚ ਸਿੱਖਸ ਪੋਲੀਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਅ ਰਹੇ ਹਨ, ਦਾ ਗੱਤਕੇ ਦੇ ਖੇਤਰ ਵਿੱਚ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸਵਾਗਤ ਕਰਦੇ ਹੋਏ, ਗੱਤਕਾ ਪ੍ਰਮੋਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਖਾਲਸਾ ਦਾ ਇਸ ਵਿਰਾਸਤੀ ਖੇਡ ਪ੍ਰਤੀ ਸਮਰਪਣ, ਪਿਆਰ ਅਤੇ ਜੋਸ਼ ਨੂੰ ਦੇਖਦੇ ਹੋਏ ਉਹ ਗੱਤਕਾ ਫੈਡਰੇਸ਼ਨ ਯੂਐਸਏ ਅਤੇ ਡਬਲਯੂ.ਜੀ.ਐਫ. ਦੁਆਰਾ ਇਸ ਪੁਰਾਤਨ ਖੇਡ ਦੀ ਪ੍ਰਫੁੱਲਤਾ ਲਈ ਉਲੀਕੇ ਵਿਸ਼ਵ ਪੱਧਰੀ ਉਦੇਸ਼ਾਂ ਦੀ ਪ੍ਰਾਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਸ ਮੌਕੇ ਗੁਰਿੰਦਰ ਸਿੰਘ ਖਾਲਸਾ ਨੇ ਵੱਕਾਰੀ ਕੌਮੀ ਜ਼ਿੰਮੇਵਾਰੀ ਪ੍ਰਤੀ ਨਾਮਜ਼ਦਗੀ ਲਈ ਡਬਲਯੂ.ਜੀ.ਐੱਫ. ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਮਰੀਕਾ ਵਿੱਚ ਮਾਰਸ਼ਲ ਆਰਟ ਗੱਤਕੇ ਨੂੰ ਇੱਕ ਖੇਡ ਵਜੋਂ ਅੱਗੇ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਪੂਰੀ ਵਾਹ ਲਾਉਣਗੇ।

Related posts

ਕੈਨੇਡਾ ਨਿਊਜ਼: ਨਵਜੋਤ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ ਕੈਨੇਡਾ ’ਚ ਵੀ ਪਈ

Current Updates

ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ-ਭਗਵੰਤ ਮਾਨ

Current Updates

ਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ ’ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਗੜਗੱਜ

Current Updates

Leave a Comment