September 8, 2026
ਖਾਸ ਖ਼ਬਰਰਾਸ਼ਟਰੀ

ਅਲਾਹਾਬਾਦ ਹਾਈ ਕੋਰਟ ਨੇ ਗਿਆਨਵਾਪੀ ਮਸਜਿਦ ’ਚ ਪੁਰਾਤੱਤਵ ਸਰਵੇਖਣ ਨੂੰ ਦਿੱਤੀ ਹਰੀ ਝੰਡੀ

The Allahabad High Court gave the green light to the archaeological survey in Gyanwapi Masjid

ਪ੍ਰਯਾਗਰਾਜ : ਅਲਾਹਾਬਾਦ ਹਾਈ ਕੋਰਟ ਨੇ ਗਿਆਨਵਾਪੀ ਮਸਜਿਦ ਵਿੱਚ ਪੁਰਤੱਤਵ ਸਰਵੇਖਣ ਨੂੰ ਮਨਜ਼ੂਰੀ ਦੇ ਦਿੱਤੀ। ਹਾਈ ਕੋਰਟ ਨੇ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਸਰਵੇ ਦੇ ਖਿਲਾਫ ਅੰਜੁਮਨ ਇੰਤੇਜ਼ਾਮੀਆ ਮਸਜਿਦ ਕਮੇਟੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਅੰਜੁਮਨ ਇੰਤੇਜ਼ਾਮੀਆ ਕਮੇਟੀ ਨੇ ਵਾਰਾਨਸੀ ਜ਼ਿਲ੍ਹਾ ਅਦਾਲਤ ਦੇ 21 ਜੁਲਾਈ ਦੇ ਹੁਕਮ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਸਰਵੇਖਣ ਲਈ ਹੁਕਮ ਜਾਰੀ ਕਰਦਿਆਂ ਕਿਹਾ ਕਿ ਏਐੱਸਆਈ ਦੇ ਇਸ ਭਰੋਸੇ ਨੂੰ ਨਾ ਮੰਨਣ ਦਾ ਕੋਈ ਕਾਰਨ ਨਹੀਂ ਹੈ ਕਿ ਢਾਂਚੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ ਪਰ ਨਾਲ ਹੀ ਕਿਹਾ ਕਿ ਸਰਵੇਖਣ ਲਈ ਕੋਈ ਖੁਦਾਈ ਨਹੀਂ ਕੀਤੀ ਜਾਣੀ ਚਾਹੀਦੀ।

Related posts

ਭਾਜਪਾ ਦੀ ਮੇਲਾ ਮਾਘੀ ਰਾਜਨੀਤਕ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ

Current Updates

ਰਾਜੋਆਣਾ ਮਸਲੇ ‘ਤੇ ਧਾਮੀ ਦੀ ਅਗਵਾਈ ਹੇਠਾਂ ਵਿਦਵਾਨਾਂ ਤੇ ਆਗੂਆਂ ਦੀ ਮੀਟਿੰਗ

Current Updates

ਸਰਕਾਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਪਹਿਲਕਦਮੀ

Current Updates

Leave a Comment