ਰੂਪਨਗਰ: ਭਾਖੜਾ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਅੱਜ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ।ਬੀ.ਬੀ.ਐਮ.ਬੀ.ਪ੍ਰਸ਼ਾਸਨ ਵੱਲੋਂ ਭਾਖੜਾ ਡੈਮ ਦੇ ਫਲੱਡ ਗੇਟ ਨੂੰ ਕੁੱਝ ਸਮੇਂ ਲਈ 1 ਫੁੱਟ ਤੱਕ ਟੈਸਟਿੰਗ ਲਈ ਖੋਲ੍ਹ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ 73 ਹਜ਼ਾਰ ਕਿਊਸਿਕ ਪਾਣੀ ਦੀ ਆਮਦ ਨੂੰ ਵੇਖਦੇ ਹੋਏ ਚੰਡੀਗੜ੍ਹ ਵਿਖੇ ਕੱਲ੍ਹ ਸਵੇਰੇ ਮੀਟਿੰਗ ਰੱਖੀ ਗਈ ਹੈ। ਉਥੇ ਹੀ ਅੱਜ ਸਵੇਰੇ ਪਾਣੀ ਦਾ ਪੱਧਰ 1671.27 ਮਾਪਿਆ ਗਿਆ ਹੈ, ਖ਼ਤਰੇ ਦੇ ਨਿਸ਼ਾਨ ਤੋਂ ਕੁਝ ਹੇਠਾਂ ਰਹਿ ਗਿਆ ਸੀ। ਇਸੇ ਦਰਮਿਆਨ ਬੀ. ਬੀ. ਐੱਮ. ਬੀ. ਵੱਲੋਂ ਫਲੱਡ ਗੇਟ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਸਾਰਾ ਪਾਣੀ ਸਤਲੁਜ ਦਰਿਆ ਵਿਚ ਛੱਡਿਆ ਜਾ ਰਿਹਾ ਹੈ।
ਬੀ. ਬੀ. ਐੱਮ. ਬੀ. ਰੈਗੂਲੇਸ਼ਨ ਦੇ ਡਿਜ਼ਾਇਨ ਇੰਜੀਨੀਅਰਾਂ ਵੱਲੋਂ ਜਾਰੀ ਕੀਤੀ ਗਈ ਚਿੱਠੀ ਮੁਤਾਬਕ ਸਤਲੁਜ ਦਰਿਆ ਵਿਚ ਨੰਗਲ ਡੈਮ ਰਾਹੀਂ 27 ਹਜ਼ਾਰ 500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਪਹਿਲਾਂ ਇਹ ਪਾਣੀ 19 ਹਜ਼ਾਰ 400 ਕਿਊਸਿਕ ਸੀ ਅਤੇ ਹੁਣ ਇਹ ਆਮਦ ਵਧਾ ਦਿੱਤੀ ਗਈ ਹੈ। ਭਾਖੜਾ ਡੈਮ ਪਾਣੀ ਦਾ ਪੱਧਰ ਵੱਧ ਚੁੱਕਿਆ ਹੈ ਅਤੇ ਖ਼ਤਰੇ ਦੇ ਨਿਸ਼ਾਨ ਤੋਂ 8 ਫੁੱਟ ਦੀ ਦੂਰੀ ‘ਤੇ ਹੀ ਰਹਿ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਜੇਕਰ ਭਾਖੜਾ ਡੈਮ ਦੇ ਸਾਰੇ ਗੇਟ ਖੋਲ੍ਹ ਦਿੱਤੇ ਜਾਂਦੇ ਹਨ ਤਾਂ ਬੀ. ਬੀ. ਐੱਮ. ਬੀ. ਪ੍ਰਸ਼ਾਸਨ ਵੱਲੋਂ ਸਾਰੇ ਫਲੱਡ ਗੇਟ ਖੋਲ੍ਹਣ ਲਈ ਮਜਬੂਰ ਹੋਣਾ ਪੈ ਸਕਦਾ ਹੈ, ਜੋਕਿ ਪੰਜਾਬ ਲਈ ਖ਼ਤਰੇ ਦੀ ਘੰਟੀ ਹੋਵੇਗੀ।
previous post