December 1, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ

-holidays-announced-in-all-schools-of-punjab-till-august-

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਦਿਨਾਂ ਲਈ 26 ਅਗਸਤ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਰਾਜ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ  ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਚ 23 ਅਗਸਤ 2023 (ਬੁੱਧਵਾਰ) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

-holidays-announced-in-all-schools-of-punjab-till-august-

Related posts

ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

Current Updates

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

Current Updates

ਪ੍ਰਧਾਨ ਮੰਤਰੀ ਮੋਦੀ ਦਿੱਲੀ ’ਚ ਦੁਸਹਿਰੇ ਦੇ ਜਸ਼ਨਾਂ ਵਿੱਚ ਹੋਣਗੇ ਸ਼ਾਮਲ; ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Current Updates

Leave a Comment