August 13, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਅਪ੍ਰੇਸਨ

Cabinet Minister Dr. Baljit Kaur successfully operated on right eye of patient Gurjit Singh

ਮੁਕਤਸਰ ਜ਼ਿਲ੍ਹੇ ਦੇ ਪਿੰਡ ਰੱਤਾ ਖੇੜਾ ਨਾਲ ਸਬੰਧਤ ਹੈ ਗੁਰਜੀਤ ਸਿੰਘ
ਲੋਕਾਂ ਦੀ ਸੇਵਾ ਕਰਕੇ ਮਿਲਦਾ ਹੈ ਰੂਹ ਨੂੰ ਸਕੂਨ: ਡਾ.ਬਲਜੀਤ ਕੌਰ

ਚੰਡੀਗੜ੍ਹ,: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਅਪਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ।ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਸ੍ਰੀ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ।

ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।

Related posts

ਪੋਰਸ਼ ਕਾਰ ਹਾਦਸਾ: ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਹੰਗਾਮਾ, ਲਾਸ਼ ਲੈਣ ਤੋਂ ਇਨਕਾਰ

Current Updates

ਆਈਟੀ, ਟੈਲੀਕਾਮ ਸ਼ੇਅਰਾਂ ਵਿੱਚ ਵਿਕਰੀ ਕਾਰਨ ਸੈਂਸੈਕਸ ਅਤੇ ਨਿਫਟੀ ’ਚ ਗਿਰਾਵਟ

Current Updates

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

Current Updates

Leave a Comment