February 11, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ

AMBASSADOR OF NETHERLANDS CALL ON BHAGWANT SINGH MANN

ਚੰਡੀਗੜ:ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ (1 ਅਕਤੂਬਰ) ਨੂੰ ਰੱਖਣਗੇ|
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ•ਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ•ਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ| ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ| ਉਨ•ਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ|
ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ| ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ| ਉਨ•ਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ|
ਨੀਦਰਲੈਂਡ ਦੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ| ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ| ਉਨ•ਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ• ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ|
ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰ ਰਹੇ ਹਨ| ਉਨ•ਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ| ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ| ਉਨ•ਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ|
——–

Related posts

‘ਨਵੇਂ ਸਾਲ ਤੱਕ ਖੁਦਕੁਸ਼ੀ ਕਰ ਲਵਾਂਗਾ…’ ਗੇਮ ਚੇਂਜਰ ਦਾ ਟ੍ਰੇਲਰ ਰਿਲੀਜ਼ ਨਾ ਹੋਣ ‘ਤੇ ਰਾਮ ਚਰਨ ਦੇ ਫੈਨ ਨੇ ਦਿੱਤੀ ਧਮਕੀ

Current Updates

ਲੱਖੋ ਕੇ ਬਹਿਰਾਮ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ

Current Updates

150 ਫੁੱਟ ਡੂੰਘੇ ਬੋਰਵੈੱਲ ’ਚ ਫਸਿਆ 5 ਸਾਲਾ ਬੱਚਾ, ਬਾਹਰ ਕੱਢਣ ਲਈ ਯਤਨ ਜਾਰੀ

Current Updates

Leave a Comment