September 28, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਸੂਬਾ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਖਣਨ ਖਿਲਾਫ ਚੁੱਕਿਆ ਅਹਿਮ ਤੇ ਕਾਰਗਾਰ ਕਦਮ

CHIEF MINISTER BHAGWANT SINGH MANN LED STATE GOVERNMENT TAKES EFFECTIVE STEP AGAINST TRANSPARENCY AND ILLEGAL MINING

ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜੇ: ਮੀਤ ਹੇਅਰ

ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਇਕ ਖਣਨ ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜ ਦਿੱਤਾ ਹੈ।ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਖਣਨ ਦੀਆਂ ਗਤੀਵਿਧੀਆਂ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਸਾਰੇ ਕਰੱਸ਼ਰਾਂ ਦੇ ਮੀਟਰਾਂ ਨੂੰ ਸੰਗਠਿਤ ਕਰ ਦਿੱਤਾ ਹੈ। ਖਣਨ ਵਿਭਾਗ ਦਾ ਪੋਰਟਲ ਪੀ.ਐਸ.ਪੀ.ਸੀ.ਐਲ. ਦੇ ਮੀਟਰਾਂ ਨਾਲ ਜੁੜਿਆ ਹੋਵੇਗਾ ਜਿਸ ਨਾਲ ਕਰੱਸ਼ਰ ਮਾਲਕਾਂ ਵੱਲੋਂ ਹਰ ਮਹੀਨੇ ਮੀਟਰ ਦੀ ਰੀਡਿੰਗ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇਗੀ। ਇਸ ਨਾਲ ਕਰੱਸ਼ਰ ਮਾਲਕ ਵੱਲੋਂ ਵੇਚੇ ਜਾਂਦੇ ਮਾਲ ਅਤੇ ਮੀਟਰ ਉਪਰਲੀ ਰੀਡਿੰਗ ਦਾ ਮਿਲਾਣ ਕੀਤਾ ਜਾ ਸਕੇਗਾ। ਖਣਨ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਾਰਦਰਸ਼ੀ ਪ੍ਰਣਾਲੀ ਰਾਹੀਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਗੈਰ-ਕਾਨੂੰਨੀ ਖਣਨ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਕਿਸੇ ਵੀ ਅਜਿਹੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Related posts

ਆਈਪੀਐੱਲ: ਬੰਗਲੂਰੂ ਨੇ ਕੋਲਕਾਤਾ ਨੂੰ 7 ਵਿਕਟਾਂ ਨਾਲ ਹਰਾਇਆ

Current Updates

ਮਿੰਤਰਾ ਗਲੈਮਫੈਸਟ ਟੂਰ ਨੇ ਸੀਜੀਸੀ ਮੋਹਾਲੀ ਵਿਚ ਫ਼ੈਸ਼ਨ ਅਤੇ ਪੰਜਾਬੀ ਪਾਪ ਐਨਰਜੀ ਦਾ ਮਿਸ਼ਰਣ ਕੀਤਾ

Current Updates

ਭਾਜਪਾ ਵੱਲੋਂ ‘ਆਪ’ ਵਿਧਾਇਕ ਗੈਂਗਸਟਰਾਂ ਦੀ ਮਦਦ ਨਾਲ ਵਸੂਲੀ ਕਰਨ ਦਾ ਦੋਸ਼, ਆਡੀਓ ਜਾਰੀ

Current Updates

Leave a Comment